2023-02-04 11:53:03 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਪਹਿਲਾ ਜੱਥਾ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਿਆ ਹੈ। ਇਸ ਬੈਚ ਵਿੱਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਭੇਜੇ ਗਏ ਹਨ। ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿਖਲਾਈ ਲਈ ਅੱਜ ਸਿੰਗਾਪੁਰ ਲਈ ਰਵਾਨਾ ਹੋ ਗਿਆ ਹੈ। ਇਹ ਪੰਜਾਬ ਦੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਹੈ। ਮੈਂ LG ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਦਿੱਲੀ ਦੇ ਅਧਿਆਪਕਾਂ ਨੂੰ ਵੀ ਟ੍ਰੇਨਿੰਗ ਲਈ ਫਿਨਲੈਂਡ ਜਾਣ ਦਿਓ। ਤੁਸੀਂ ਦਿੱਲੀ ਦੇ ਅਧਿਆਪਕਾਂ ਅਤੇ ਬੱਚਿਆਂ ਨਾਲ ਇੰਨੀ ਨਫ਼ਰਤ ਕਿਉਂ ਕਰਦੇ ਹੋ?