2023-02-04 15:20:04 ( ਖ਼ਬਰ ਵਾਲੇ ਬਿਊਰੋ )
ਅੰਬਾਲਾ ਸ਼ਹਿਰ 'ਚ ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਦੇ ਦਫਤਰ 'ਤੇ ਹਮਲਾ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਵੀਰੇਸ਼ ਸ਼ਾਂਡਿਲਿਆ ਰਾਜਪਾਲ ਦੀ ਰਿਹਾਇਸ਼ ਦੇ ਬਾਹਰ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਹਮਲਾਵਰਾਂ ਨੇ ਸ਼ਾਂਡਿਲਿਆ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਕੰਪਿਊਟਰ ਸਮੇਤ ਦਫ਼ਤਰ ਦਾ ਸਾਰਾ ਸਾਮਾਨ ਤੋੜ ਦਿੱਤਾ।