2023-02-04 21:20:26 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਬਟਾਲਾ ਵਿੱਚ ਟਰੈਫਿਕ ਪੁਲਿਸ ਦੇ ਸਬ ਇੰਸਪੈਕਟਰ ਦੇ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ । ਟਰੈਫਿਕ ਪੁਲਿਸ ਦੇ ਸਬ ਇੰਸਪੈਕਟਰ ਹਰਜੀਤ ਸਿੰਘ ਗੋਲੀ ਲੱਗਣ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਆਪਣੀ ਹੀ ਸਰਵਿਸ ਰਿਵਾਲਵਰ ਨੂੰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲ ਗਈ ਅਤੇ ਉਹਨਾਂ ਦੇ ਜਬਾੜੇ ਵਿਚ ਜਾ ਵੱਜੀ। ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਜ਼ਖਮੀ ਹਾਲਾਤ ਵਿੱਚ ਇਲਾਜ ਲਈ ਇਕੱ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।