2023-03-17 13:10:52 ( ਖ਼ਬਰ ਵਾਲੇ ਬਿਊਰੋ )
ਪੰਜਾਬ ' ਚ ਮਾਰਚ ਦਾ ਮਹੀਨਾ ਸ਼ੁਰੂ ਹੁੰਦਿਆਂ ਹੀ ਤਾਪਮਾਨ ਇੱਕਦਮ ਲਗਾਤਾਰ ਵਧਣਾ ਸ਼ੁਰੂ ਹੋ ਗਿਆ ਪਰ ਹੁਣ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਦੱਸ ਦਈਏ ਕਿ ਅੱਜ ਪੰਜਾਬ ਦੇ ਕਈ ਹਿੱਸਿਆਂ 'ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 17 ਤੋਂ 21 ਮਾਰਚ ਤੱਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਪੰਜ ਦਿਨਾਂ ਵਿੱਚ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਵਿੱਚ ਇਸ ਤਬਦੀਲੀ ਦਾ ਕਾਰਨ ਪੱਛਮੀ ਗੜਬੜੀ ਦੱਸਿਆ ਗਿਆ ਹੈ।ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।