2023-03-18 18:02:05 ( ਖ਼ਬਰ ਵਾਲੇ ਬਿਊਰੋ )
ਫਾਜ਼ਿਲਕਾ: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਭਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੂਜੇ ਪਾਸੇ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਫਾਜ਼ਿਲਕਾ ਅਤੇ ਮੁਕਤਸਰ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਨ੍ਹਾਂ ਜ਼ਿਿਲ੍ਹਆਂ ਵਿੱਚ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਇਨ੍ਹਾਂ ਜ਼ਿਿਲ੍ਹਆਂ ਵਿੱਚ ਧਾਰਾ 144 31 ਮਾਰਚ ਤੱਕ ਲਾਗੂ ਰਹੇਗੀ।