2023-03-19 15:11:13 ( ਖ਼ਬਰ ਵਾਲੇ ਬਿਊਰੋ )
ਲੁਧਿਆਣਾ ਦਿਹਾਤੀ ਪੁਲਿਸ ਨੇ ਪਿੰਡ ਬੋਪਾਰਾਏ ਵਿੱਚ ਤਲਾਸ਼ੀ ਮੁਹਿੰਮ ਚਲਾ ਕੇ 15 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਈਜੀ ਰੇਂਜ ਲੁਧਿਆਣਾ ਕੌਸਤੁਭ ਸ਼ਰਮਾ ਨੇ ਦੱਸਿਆ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਪ੍ਰਦਰਸ਼ਨ ਕਰਨ ਦੀ ਆੜ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਐਸਡੀਐਮ ਦੀ ਅਦਾਲਤ ਵਿੱਚ ਪੇਸ਼ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ।