2023-03-29 13:16:34 ( ਖ਼ਬਰ ਵਾਲੇ ਬਿਊਰੋ )
ਐੱਸ.ਏ.ਐੱਸ. ਨਗਰ, 29 ਮਾਰਚ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਦਾਖਲਾ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸੂਬੇ ਦੀਆਂ ਸਰਕਾਰੀ, ਏਡਿਡ, ਐਫ਼ੀਲਇਏਟਿਡ ਅਤੇ ਐਸੋਸੀਏਟਿਡ ਸੰਸਥਾਵਾਂ ਵਿੱਚ ਅਕਾਦਮਿਕ ਸਾਲ 2023-24 ਦੌਰਾਨ ਪੰਜਵੀ, ਅੱਠਵੀ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਰੈਗੂਲਰ ਤੌਰ ਤੇ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਅੰਤਿਮ ਮਿਤੀ 15 ਮਈ 2023 ਨਿਰਧਾਰਿਤ ਕੀਤੀ ਗਈ ਹੈ । ਵਧੇਰੀ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ ਮਮਮ।ਬਤਕਲ।.ਫ।ਜਅ ਦੇਖੀ ਜਾ ਸਕਦੀ ਹੈ।