2023-03-30 14:06:46 ( ਖ਼ਬਰ ਵਾਲੇ ਬਿਊਰੋ )
ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਦੱਸ ਦਈਏ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 3016 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਿਛਲੇ 6 ਮਹੀਨਿਆਂ ਵਿੱਚ ਇਹ ਸਭ ਤੋਂ ਵੱਧ ਕੋਰੋਨਾ ਕੇਸ ਹਨ।ਦੱਸ ਦਈਏ ਕਿ ਪਿਛਲੇ 2 ਸਾਲ ਪਹਿਲਾਂ ਅਕਤੂਬਰ 'ਚ ਕੋਰੋਨਾ ਦੇ 3375 ਮਾਮਲੇ ਸਾਹਮਣੇ ਆਏ ਸਨ। ਜਿਸ ਤੋਂ ਬਾਅਦ ਅੱਜ ਇਹ ਅੰਕੜਾ ਦੇਖਣ ਨੂੰ ਮਿਲ ਰਿਹਾ ਹੈ।
ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਜਿੱਥੇ ਇੱਕ ਪਾਸੇ ਕੋਰੋਨਾ ਦੇ ਤਿੰਨ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ ਵੱਧ ਕੇ 13 ਹਜ਼ਾਰ 509 ਹੋ ਗਈ ਹੈ। ਜਿਸ ਤੋਂ ਲੱਗ ਰਿਹਾ ਹੈ ਕਿ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵੱਧ ਰਹੇ ਹਨ।