2023-03-31 11:04:24 ( ਖ਼ਬਰ ਵਾਲੇ ਬਿਊਰੋ )
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿਖੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ‘ਚ ਕਈ ਮਾਮਲਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। ਨਾਲ ਹੀ ਜਲੰਧਰ ਉਪ ਚੋਣ ਦੇ ਮੱਦੇਨਜ਼ਰ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।