2023-03-31 12:37:18 ( ਖ਼ਬਰ ਵਾਲੇ ਬਿਊਰੋ )
ਪੰਜਾਬ ਵਿੱਚ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਸਿਆਸਤ ਗਰਮਾਈ ਹੋਈ ਨਜ਼ਰ ਆ ਰਹੀ ਹੈ ਉਥੇ ਹੀ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਇਕੱਠ ਕਰ ਇਕ ਫੈਸਲਾ ਦਿੱਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਜੋਰ ਨੌਜਵਾਨ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਖਿਲਾਫ਼ ਐੱਨ ਐੱਸ ਏ ਲਗਾਇਆ ਗਿਆ ਹੈ ਉਹਨਾਂ ਨੂੰ ਰਿਹਾਅ ਕਰਨ ਵਾਸਤੇ ਡੀਸੀ ਦਫ਼ਤਰਾਂ ਦੇ ਬਾਹਰ ਬੈਠ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਤੱਕ ਇੱਕ ਰੋਸ ਮਾਰਚ ਕੱਢਿਆ ਗਿਆ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੌਕੇ ਤੇ ਪਹੁੰਚੇ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅਤੇ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜਾਬ ਦੀਆਂ ਜੇਲਾਂ ਤੋਂ ਬਜਾਏ ਦੂਸਰੀਆਂ ਜੇਲਾਂ ਦੇ ਵਿਚ ਭੇਜਿਆ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਬਹੁਤ ਸਾਰੇ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਅੱਗੇ ਬੋਲਦੇ ਹੋ ਤਾਂ ਧਾਮੀ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਸੀ ਉਸ ਆਦੇਸ਼ ਦੀ ਪਾਲਣਾ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਜਾਵੇਗਾ ਤਾਂ ਜੋ ਕਿ ਬੇਕਸੂਰ ਨੌਜਵਾਨ ਗ੍ਰਿਫਤਾਰ ਕੀਤੇ ਗਏ ਹਨ ਉਹਨਾਂ ਨੂੰ ਰਿਹਾਅ ਕਰਵਾਇਆ ਜਾ ਸਕੇ ਇਥੋਂ ਤੱਕ ਕਿ ਜੋ ਨੌਜਵਾਨ ਪੰਜਾਬ ਦੀਆਂ ਜੇਲ੍ਹਾਂ ਦੀ ਬਜਾਏ ਦੂਸਰੀਆਂ ਜੇਲਾਂ ਦੇ ਵਿਚ ਭੇਜੇ ਗਏ ਹਨ ਉਹਨਾਂ ਨੂੰ ਪੰਜਾਬ ਵਿਚ ਵਾਪਸ ਲਿਆਂਦਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਉਨ੍ਹਾਂ ਨੂੰ ਮਿਲਣ ਵਾਸਤੇ ਇਜਾਜ਼ਤ ਦਿਤੀ ਜਾਵੇ ਅਤੇ ਇਹ ਕਾਰਵਾਂ ਇਸੇ ਤਰਾ ਹੀ ਜਾਰੀ ਰਹੇਗਾ