2023-05-26 10:50:59 ( ਖ਼ਬਰ ਵਾਲੇ ਬਿਊਰੋ )
ਸੁਲਤਾਨਪੁਰ ਲੋਧੀ : ਪੰਜਾਬ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਲੁਟੇਰੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ । ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਤੋਂ ਵੀ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਜੋ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਐਕਟਿਵਾ ਸਵਾਰ ਦੋ ਔਰਤਾਂ ਸੜਕ 'ਤੇ ਕਿਤੇ ਜਾ ਰਹੀਆਂ ਹਨ ਅਤੇ ਦੋ ਲੁਟੇਰੇ ਉਨ੍ਹਾਂ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ। ਜੋ ਖੁਦ ਮੋਟਰਸਾਈਕਲ ਚਲਾ ਰਹੇ ਹਨ। ਜਿਸ ਤੋਂ ਬਾਅਦ ਐਕਟਿਵਾ ਦੇ ਪਿੱਛੇ ਬੈਠੀ ਔਰਤ ਦੀਆਂ ਵਾਲੀਆਂ ਇਕ ਲੁਟੇਰੇ ਦੀ ਸਾਈਡ ਤੋਂ ਖੋਹ ਲਈਆਂ ਜਾਂਦੀਆਂ ਹਨ ਅਤੇ ਜਿਸ ਤੋਂ ਬਾਅਦ ਦੋਵੇਂ ਲੁਟੇਰੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ।
ਇਹ ਘਟਨਾ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਘਰ ਦੇ ਬਾਹਰ ਵਾਪਰੀ। ਜੋ ਸੀਸੀਟੀਵੀ ਵਿੱਚ ਕੈਦ ਹੋ ਗਈ। ਪਰ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਿਉਂਕਿ ਅਜਿਹੇ ਵਿਚ ਲੁਟੇਰਿਆਂ ਵਲੋਂ ਲੋਕਾਂ ਨੂੰ ਸੜਕਾਂ ਤੇ ਲੁੱਟਣਾ ਪੁਲਸ ਦੀ ਕਾਰਜਪ੍ਰਣਾਲੀ ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।