2023-05-26 10:53:10 ( ਖ਼ਬਰ ਵਾਲੇ ਬਿਊਰੋ )
ਖਰੜ : ਖਰੜ ਸਦਰ ਪੁਲਸ ਨੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਖਰੜ ਦੀ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਗੁਲਮੋਹ ਸ਼ਹਿਰ ਖਰੜ ਵਿੱਚ ਮੁਲਜ਼ਮ ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਨੂੰ ਵਿਦੇਸ਼ ਭੇਜ ਰਹੇ ਹਨ। ਗੁਲਮੋਹ ਸ਼ਹਿਰ ਖਰੜ ਵਿੱਚ ਮੁਲਜ਼ਮਾਂ ਦੇ ਘਰ ਛਾਪਾ ਮਾਰਿਆ ਗਿਆ ਅਤੇ ਦੋਵਾਂ ਮੁਲਜ਼ਮਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਤੇ ਦੂਜਾ ਰੁਲਦਾ ਰਾਮ ਪੁੱਤਰ ਰਜਿੰਦਰ ਸਿੰਘ ਵਜੋਂ ਹੋਈ ਹੈ। ਜੋ ਵਰਮਾਨਾ ਜ਼ਿਲ੍ਹਾ ਮੋਹਾਲੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਪਾਸਵਰਡ ਅਤੇ ਦੋ ਲੈਪਟਾਪ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਧਾਰਾ 420, 465, 467, 468, 471 ਪੀ ਸੀ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।