2023-05-26 13:23:59 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ, ਆਨਲਾਈਨ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਹਾਸਿਲ ਕਰਨ ਲਈ ਹੁਣ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਲਈ ਉਨ੍ਹਾਂ ਦੋਵਾਂ ਨੇਤਾਵਾਂ ਤੋਂ ਸਮਾਂ ਮੰਗਿਆ ਹੈ। ਕੇਂਦਰ ਨੇ ਦਿੱਲੀ ਲਈ ਜੋ ਆਰਡੀਨੈਂਸ ਜਾਰੀ ਕੀਤਾ ਹੈ, ਉਸ ਖ਼ਿਲਾਫ਼ ਸਮਰਥਨ ਹਾਸਿਲ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਵੱਖ-ਵੱਖ ਵਿਰੋਧੀ ਪਾਰਟੀਆਂ ਨੂੰ ਮਿਲ ਰਹੇ ਹਨ। ਰਾਹੁਲ ਤੇ ਖੜਗੇ ਨੂੰ ਮਿਲਣ ਤੋਂ ਪਹਿਲਾਂ ਉਹ ਮਮਤਾ ਬੈਨਰਜੀ ਤੇ ਊਧਵ ਠਾਕਰੇ ਨੂੰ ਵੀ ਮਿਲ ਚੁੱਕੇ ਹਨ।
ਹਾਲਾਂਕਿ ਆਪ ਨੂੰ ਕਾਂਗਰਸ ਦਾ ਸਮਰਥਨ ਮਿਲਦਾ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿਉਂਕਿ ਪੰਜਾਬ ‘ਚ ਕਾਂਗਰਸੀ ਲੀਡਰਾਂ ‘ਤੇ ਸਰਕਾਰ ਨੇ ਕਾਫੀ ਸ਼ਖਤੀ ਵਰਤੀ ਹੋਈ ਹੈ ਲਗਤਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਵਿਜੀਲੈਂਸ ਦੀ ਕਾਰਵਾਈ ਹੋ ਰਹੀ ਹੈ ਕਈ ਜੇਲ੍ਹ ਭੇਜੇ ਜਾ ਚੱੁਕੇ ਨੇ ‘ਤੇ ਕਈ ਵਿਜੀਲੈਂਸ ਦੀ ਰਡਾਰ ‘ਤੇ ਨੇ…ਅਜਿਹੇ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਆਮ ਆਦਮੀ ਨੂੰ ਸਮਰਥਨ ਦੇਣ ਤੋਂ ਪਹਿਲਾਂ ਕੇਂਦਰੀ ਲੀਡਰਸ਼ਿਪ ਨੂੰ ਪੰਜਾਬ ਲੀਡਰਸ਼ਿਪ ਦੀ ਰਾਏ ਵੀ ਲੈਣੀ ਚਾਹੀਦੀ ਹੈ ਤਾਂ ਹੁਣ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੀ ਲੀਡਰਸ਼ਿਪ ਤੋਂ ਵੀ ਵਿਚਾਰ ਲਏ ਗਏ ਨੇ। ਹਾਲਾਂਕਿ ਇਸ ਬਾਰੇ ਪੰਜਾਬ ਕਾਂਗਰਸ ਪ੍ਰਧਾਨ ਨੇ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਹੈ ਉਨਹਾਂ ਨੇ ਕਿਹਾ ਕਿ ਮੈਂ ਆਪਣੇ ਵਿਚਾਰ ਦੇ ਦਿੱਤੇ ਨੇ …ਉਨ੍ਹਾਂ ਨੇ ਇਹ ਸਭ ਕਹਿਣ ਮੌਕੇ ਪੰਜਾਬ ਸਰਕਾਰ ਦੇ 14 ਮਹੀਨੇ ਦੇ ਕਾਰਜ ਕਾਲ ਦਾ ਵੀ ਿਿਜ਼ਕਰ ਕੀਤਾ ਕਿ ਕਿਸ ਤਰਝ੍ਹਾਂ ਉਨ੍ਹਾਂ ਨੇ ਸਾਡੇ ਲੀਡਰਾਂ ‘ਤੇ ਕਾਰਵਾਈ ਕੀਤੀ ਹੈ।
ਇਸਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕਰ ਚੱਕੇ ਨੇ। ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨਾਲ ਉਨ੍ਹਾਂ ਦੀ ਬਾਂਦਰਾ ਰਿਹਾਇਸ਼ 'ਤੇ ਮੁਲਾਕਾਤ ਕੀਤੀ।ਤੇ ਕੇਂਦਰ ਦੇ ਆਰਡੀਨੈਂਸ ਵਿਰੁਧ 'ਆਪ' ਦੀ ਲੜਾਈ ਲਈ ਉਨ੍ਹਾਂ ਦਾ ਸਮਰਥਨ ਮੰਗਿਆ ਸੀ। ਪਛਮੀ ਬੰਗਾਲ ਦੀ ਮੁੱਖ ਮੰਤਰੀਮਮਤਾ ਬੈਨਰਜੀ ਨਾਲ ਵੀ ਸੀਐੱਮ ਕੇਜਰੀਵਾਲ ਤੇ ਸੀਐੱਮ ਮਾਨ ਮੁਲਾਕਾਤ ਕਰ ਚੱੁਕੇ ਨੇ
ਜ਼ਿਕਰਯੋਗ ਹੈ ਕਿ ਕੇਂਦਰ ਨੇ ਪਿਛਲੇ ਸ਼ੁੱਕਰਵਾਰ ਨੂੰ ਦਿੱਲੀ ਵਿਚ 'ਗਰੁੱਪ-ਏ' ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਇਕ ਅਥਾਰਟੀ ਸਥਾਪਤ ਕਰਨ ਲਈ ਇਕ ਆਰਡੀਨੈਂਸ ਜਾਰੀ ਕੀਤਾ ਸੀ। 'ਆਪ' ਸਰਕਾਰ ਨੇ ਇਸ ਕਦਮ ਨੂੰ ਸੇਵਾਵਾਂ ਦੇ ਰੈਗੂਲੇਸ਼ਨ 'ਤੇ ਸੁਪ੍ਰੀਮ ਕੋਰਟ ਦੇ ਫ਼ੈਸਲੇ ਦੀ ਉਲੰਘਣਾ ਕਰਾਰ ਦਿਤਾ ਹੈ।