2023-05-26 15:48:42 ( ਖ਼ਬਰ ਵਾਲੇ ਬਿਊਰੋ )
ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਕੰਟਰੋਲ ਰੂਮ ਨੂੰ ਪੀਐਮ ਮੋਦੀ ਨੂੰ ਮਾਰਨ ਦੀ ਧਮਕੀ ਮਿਲੀ ਹੈ। ਪੁਲਸ ਨੇ ਕਾਲ ਟਰੇਸ ਕਰ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਨਵੀਂ ਦਿੱਲੀ ਜ਼ਿਲ੍ਹੇ ਦੇ ਡੀਸੀਪੀ ਮੁਤਾਬਕ ਕਰੋਲ ਬਾਗ ਇਲਾਕੇ ਤੋਂ ਪੀਐਮ ਮੋਦੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਥੋਂ ਪੁਲਿਸ ਨੇ ਹੇਮੰਤ ਕੁਮਾਰ ਨਾਮ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਹੇਮੰਤ ਕੁਮਾਰ ਸ਼ਰਾਬ ਦਾ ਆਦੀ ਹੈ।