2023-05-26 17:00:22 ( ਖ਼ਬਰ ਵਾਲੇ ਬਿਊਰੋ )
ਕੇਂਦਰ ਅਤੇ ਵਿਰੋਧੀ ਧਿਰਾਂ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਕਿ ਕੇਜਰੀਵਾਲ ਨੇ ਕਿਹਾ ਕਿ ਉਹ ਕੇਂਦਰ ਦੇ ਤਾਜ਼ਾ ਆਰਡੀਨੈਂਸ ਕਰ ਕੇ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।