2023-05-26 20:01:28 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 27 ਮਈ ਨੂੰ ਹੈਦਰਾਬਾਦ ਵਿਖੇ ਜਾਣਗੇ। ਖਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦੇ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨਾਲ ਮੋਦੀ ਸਰਕਾਰ ਵੱਲੋਂ ਲੋਕਤੰਤਰ ਦੇ ਘਾਣ ਲਈ ਜਾਰੀ ਕੀਤੇ ਗਏ ਆਰਡੀਨੈਂਸ ਦਾ ਵਿਰੋਧ ਕਰ ਰਣਨੀਤੀ ਬਣਾਉਣ ਤੇ ਕੇ ਸੀ ਆਰ ਦਾ ਸਮਰਥਨ ਮੰਗਣਗੇ । ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਵੀ ਸੀਨੀਅਰ ਨੇਤਾ ਮੀਟਿੰਗ ਵਿੱਚ ਸ਼ਾਮਲ ਹੋਣਗੇ।