2023-06-07 16:06:15 ( ਖ਼ਬਰ ਵਾਲੇ ਬਿਊਰੋ )
ਲਾਸ ਏਂਜਲਸ: ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਦੇ ਕੈਂਪਸ ਵਿੱਚ ਇੱਕ ਹਾਈ ਸਕੂਲ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਗੋਲੀਬਾਰੀ ਹੋਣ ਤੋਂ ਬਾਅਦ ਦੋ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।ਰਿਪੋਰਟਾਂ ਮੁਤਾਬਕ ਰਿਚਮੰਡ ਵਿੱਚ ਅਧਿਕਾਰੀਆਂ ਨੇ ਮੰਗਲਵਾਰ ਦੁਪਹਿਰ ਨੂੰ ਅਲਟਰੀਆ ਥੀਏਟਰ ਦੇ ਬਾਹਰ ਜਿੱਥੇ ਸਮਾਰੋਹ ਹੋ ਰਿਹਾ ਸੀ, ਗੋਲੀਬਾਰੀ ਦੌਰਾਨ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਦਕਿ ਬਾਕੀ ਚਾਰ ਖਤਰੇ ਤੋਂ ਬਾਹਰ ਹਨ। ਪੁਲਸ ਦਾ ਕਹਿਣਾ ਹੈ ਕਿ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਘਟਨਾ 'ਚ ਜ਼ਖਮੀ ਹੋਏ ਲੋਕਾਂ ਦੀ ਹਾਲਤ ਜਾਰੀ ਨਹੀਂ ਕੀਤੀ ਗਈ ਹੈ। ਗਵਾਹਾਂ ਦੇ ਅਨੁਸਾਰ, ਹਿਊਗਨੋਟ ਹਾਈ ਸਕੂਲ ਦੇ ਗ੍ਰੈਜੂਏਸ਼ਨ ਸਮਾਰੋਹ ਵਿੱਚ ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਦਹਿਸ਼ਤ ਫੈਲ ਗਈ।