2023-06-09 18:00:13 ( ਖ਼ਬਰ ਵਾਲੇ ਬਿਊਰੋ )
ਅੰਮ੍ਰਿਤਸਰ: ਡਰੱਗ ਰੈਕੇਟ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਦੀ ਮਾਤਾ ਬਲਤੇਜ ਕੌਰ ਦੇ ਅੰਤਿਮ ਸੰਸਕਾਰ ਲਈ ਕਪੂਰਥਲਾ ਜੇਲ੍ਹ ਤੋਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਲਿਆਂਦਾ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਜਗਦੀਸ਼ ਭੋਲਾ ਦੀ ਮਾਤਾ ਬਲਤੇਜ ਕੌਰ ਦਾ ਬੀਤੀ ਰਾਤ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਕਪੂਰਥਲਾ ਜੇਲ 'ਚ ਡਰੱਗ ਰੈਕੇਟ ਮਾਮਲੇ 'ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਇਕ ਦਿਨ ਦੀ ਪੈਰੋਲ ਦੇ ਕੇ ਮਾਤਾ ਬਲਤੇਜ ਕੌਰ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਗਿਆ ਹੈ। ਇਸ ਲਈ ਗ੍ਰਾਮ ਪੰਚਾਇਤ ਮਾਨਯੋਗ ਅਦਾਲਤ ਦੀ ਵੀ ਧੰਨਵਾਦੀ ਹੈ।
ਪਿੰਡ ਵਾਸੀ ਨਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਸ਼ ਭੋਲਾ ਨੇ ਆਪਣੀ ਮਾਤਾ ਦੇ ਦੇਹਾਂਤ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਹੀ ਉਨ੍ਹਾਂ ਦੇ ਅੰਤਿਮ ਸੰਸਕਾਰ ਅਤੇ ਅਰਦਾਸ ਵਿੱਚ ਸ਼ਿਰਕਤ ਕੀਤੀ ਹੈ ਅਤੇ ਬਾਕੀ ਅੰਤਿਮ ਸੰਸਕਾਰ ਲਈ ਮਾਣਯੋਗ ਅਦਾਲਤ ਤੋਂ ਇੱਕ ਦਿਨ ਹੋਰ ਦੀ ਇਜਾਜ਼ਤ ਮੰਗੀ ਹੈ।