2023-08-27 10:52:41 ( ਖ਼ਬਰ ਵਾਲੇ ਬਿਊਰੋ )
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡ ਮਾਸਟਰਾਂ ਦਾ ਇੱਕ ਹੋਰ ਬੈਚ IIM ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ ਹੋਵੇਗਾ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈੰਸ ਨੇ ਟਵੀਟ ਕਰਕੇ ਦਿੱਤੀ ਹੈ।
ਦੱਸ ਦੇਈਏ ਹੁਣ ਤੱਕ ਸਿੰਗਾਪੁਰ ਵਿੱਚ 138 ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਸਦੇ ਨਾਲ ਆਈਆਈਐਮ ਅਹਿਮਦਾਬਾਦ ਵਿੱਚ ਸਿਖਲਾਈ ਲੈਣ ਵਾਲੇ ਹੈੱਡਮਾਸਟਰਾਂ ਦੀ ਗਿਣਤੀ 100 ਤੱਕ ਪਹੁੰਚ ਜਾਵੇਗੀ।