2023-09-17 17:33:24 ( ਖ਼ਬਰ ਵਾਲੇ ਬਿਊਰੋ )
ਏਸ਼ੀਆ ਕੱਪ ਦੇ ਫਾਈਨਲ 'ਚ ਭਾਰਤ ਨੇ ਸ਼੍ਰੀਲੰਕਾ ਨੂੰ 50 ਦੌੜਾਂ 'ਤੇ ਆਲ ਆਊਟ ਕਰ ਦਿੱਤਾ ਹੈ। ਇਹ ਭਾਰਤ ਦੇ ਖਿਲਾਫ ਕਿਸੇ ਵੀ ਟੀਮ ਦਾ ਸਭ ਤੋਂ ਘੱਟ ਸਕੋਰ ਹੈ।ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ 'ਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਗੇਂਦਬਾਜ਼ਾਂ ਨੇ 15.2 ਓਵਰਾਂ 'ਚ ਸ਼੍ਰੀਲੰਕਾ ਦੇ ਬੱਲੇਬਾਜ਼ਾਂ ਨੂੰ ਪਵੇਲੀਅਨ ਵਾਪਸ ਭੇਜ ਦਿੱਤਾ।
ਮੁਹੰਮਦ ਸਿਰਾਜ ਨੇ 6 ਵਿਕਟਾਂ ਲਈਆਂ, ਜਦਕਿ ਹਾਰਦਿਕ ਪੰਡਯਾ ਨੇ 3 ਵਿਕਟਾਂ ਲਈਆਂ। ਇੱਕ ਕਾਮਯਾਬੀ ਜਸਪ੍ਰੀਤ ਬੁਮਰਾਹ ਨੂੰ ਮਿਲੀ।