2023-09-21 12:02:54 ( ਖ਼ਬਰ ਵਾਲੇ ਬਿਊਰੋ )
ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਤਾਜ਼ਾ ਬਿਆਨ ਦਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਤੇ ਮਾੜਾ ਅਸਰ ਪੈ ਰਿਹਾ ਹੈ।
ਕੈਨੇਡਾ ਵੱਲੋਂ ਭਾਰਤ ਜਾਣ ਵਾਲੇ ਯਾਤਰੀਆਂ ਲਈ ਟਰੈਵਲ ਐਡਵਾਈਜ਼ਰੀ ਜਾਰੀ ਕਰਨ ਤੋਂ ਬਾਅਦ ਹੁਣ ਭਾਰਤ ਨੇ ਜਵਾਬੀ ਕਾਰਵਾਈ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਦੱਸਿਆ ਗਿਆ ਹੈ ਕਿ ਇਹ ਮੁਅੱਤਲੀ ਅਗਲੇ ਹੁਕਮਾਂ ਤੱਕ ਲਾਗੂ ਰਹੇਗੀ।