2023-09-22 14:44:43 ( ਖ਼ਬਰ ਵਾਲੇ ਬਿਊਰੋ )
ਅੰਮ੍ਰਿਤਸਰ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਅੰਮ੍ਰਿਤਸਰ ਵਿੱਚ ਪੁਲਿਸ ਕਮਿਸ਼ਨਰ ਕਮ ਏਡੀਜੀਪੀ ਨੌਨਿਹਾਲ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 25 ਅਤੇ 26 ਸਤੰਬਰ ਨੂੰ ਅੰਮ੍ਰਿਤਸਰ ਫੇਰੀ ਤੋਂ ਪਹਿਲਾਂ ਡੀਜੀਪੀ ਯਾਦਵ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲੈਣਗੇ।