2023-09-22 18:05:10 ( ਖ਼ਬਰ ਵਾਲੇ ਬਿਊਰੋ )
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐਸ. ਨੇਤਾ ਐਚ.ਡੀ. ਕੁਮਾਰਸਵਾਮੀ ਵੱਲੋਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕੀਤੀ ਅਤੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਜੇ.ਡੀ.ਐਸ. ਰਸਮੀ ਤੌਰ ’ਤੇ ਰਾਸ਼ਟਰੀ ਜਮਹੂਰੀ ਗਠਜੋੜ ’ਚ ਸ਼ਾਮਿਲ ਹੋਵੇਗੀ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ ਨੱਢਾ ਨੇ ਟਵੀਟ ਕਰ ਕਿਹਾ ਕਿ, ਮੈਨੂੰ ਖੁਸ਼ੀ ਹੈ ਕਿ ਜੇ.ਡੀ. (ਐਸ) ਨੇ ਜਮਹੂਰੀ ਗਠਜੋੜ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ ਹੈ। ਅਸੀਂ ਐਨ.ਡੀ.ਏ. ਵਿਚ ਉਨ੍ਹਾਂ ਦਾ ਦਿਲੋਂ ਸਵਾਗਤ ਕਰਦੇ ਹਾਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਚ.ਡੀ. ਕੁਮਾਰਸਵਾਮੀ ਨੇ ਕਿਹਾ ਕਿ ਅੱਜ ਰਸਮੀ ਤੌਰ ’ਤੇ ਅਸੀਂ ਭਾਜਪਾ ਨਾਲ ਹੱਥ ਮਿਲਾਉਣ ਬਾਰੇ ਚਰਚਾ ਕੀਤੀ ਹੈ ਅਤੇ ਸਾਡੀ ਤਰਫ਼ ਤੋਂ ਕੋਈ ਮੰਗ ਨਹੀਂ ਹੈ।