IMG-LOGO
ਹੋਮ ਪੰਜਾਬ: NGO ਐਕਸਪੋ ਦਾ ਭਾਰਤ ਭੂਸ਼ਣ ਆਸ਼ੂ ਵੱਲੋਂ ਉਦਘਾਟਨ ! ਪੜ੍ਹੋ...

NGO ਐਕਸਪੋ ਦਾ ਭਾਰਤ ਭੂਸ਼ਣ ਆਸ਼ੂ ਵੱਲੋਂ ਉਦਘਾਟਨ ! ਪੜ੍ਹੋ ਵੱਖ ਵੱਖ ਐੱਨ.ਜੀ.ਓਜ਼ ਵੱਲੋਂ ਕਿੰਨੇ ਸਟਾਲ ਸਥਾਪਤ ?

Admin User - Feb 27, 2021 09:13 PM
IMG

ਲੁਧਿਆਣਾ, 27 ਫਰਵਰੀ : - ਸ਼ਹਿਰ ਦੀਆਂ ਐਨ.ਜੀ.ਓਜ਼ ਅਤੇ ਵਸਨੀਕਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਅੱਜ ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਆਪਣੀ ਕਿਸਮ ਦੀ ਐਨ.ਜੀ.ਓ ਐਕਸਪੋ ਦਾ ਆਯੋਜਨ ਕੀਤਾ ਗਿਆ। ਐਨ.ਜੀ.ਓ ਐਕਸਪੋ ਦਾ ਉਦਘਾਟਨ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੀਤਾ। ਇਸ ਐਕਸਪੋ ਵਿੱਚ ਕੁੱਲ 59 ਵੱਖ-ਵੱਖ ਐਨ.ਜੀ.ਓਜ਼ ਨੇ ਆਪਣੀਆਂ ਸਟਾਲਾਂ ਲਗਾਈਆਂ ਹਨ।
ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਸੰਨੀ ਭੱਲਾ, ਜੁਆਇੰਟ ਸੀ.ਪੀ. ਸ੍ਰੀ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ. ਸ੍ਰੀ ਅਮਰਿੰਦਰ ਮੱਲ੍ਹੀ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਸ.ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਕਈ ਲੋਕ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਸ਼ਵ ਐਨ.ਜੀ.ਓ ਦਿਵਸ ਮੌਕੇ ਪੰਜਾਬ ਵਿੱਚ ਪਹਿਲੀ ਵਾਰ ਐਨ.ਜੀ.ਓ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ 40 ਤੋਂ ਵੱਧ ਸਥਾਨਕ ਐਨ.ਜੀ.ਓ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਉੱਦਮੀਆਂ ਵੱਲੋਂ ਕੀਤੀਆਂ ਗਈਆਂ ਪਹਿਕਦਮੀਆਂ ਅਤੇ ਆਪਣੇ ਪ੍ਰਾਜੈਕਟਾਂ ਨੂੰ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਐਕਸਪੋ ਦਾ ਮੁੱਖ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਵਸਨੀਕਾਂ ਨੂੰ ਪਤਾ ਲੱਗ ਸਕੇ ਕਿ ਕਿਹੜੀ ਐਨ.ਜੀ.ਓ ਕਿਸ ਖੇਤਰ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਕਿ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਮੇਲੇ ਲਗਾਉਣ ਦੇ ਵਿਚਾਰ ਨੂੰ ਅੱਗੇ ਲੈ ਕੇ ਆਏ ਹਨ।
ਇੱਕ www.cityneeds.info ਨਾਮ ਦੀ ਵੈੱਬਸਾਈਟਾਂ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜੋ ਵਲੰਟੀਅਰਾਂ, ਦਾਨੀਆਂ, ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੋੜਨ ਲਈ ਇੱਕ ਆਨਲਾਈਨ ਪਲੇਟਫਾਰਮ ਦਾ ਕੰਮ ਕਰ ਰਹੀ ਹੈ। ਵੈਬਸਾਈਟ ਨੂੰ ਤਿਆਰ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਬਸਾਈਟ ਦਾ ਮੁੱਖ ਉਦੇਸ਼ ਲੁਧਿਆਣਾ ਦੀਆਂ ਭਰੋਸੇਮੰਦ ਐਨ.ਜੀ.ਓਜ਼ ਦੀ ਸਹੂਲਤ ਅਤੇ ਉਨ੍ਹਾਂ ਦੇ ਚੰਗੇ ਕੰਮ ਜਾਰੀ ਰੱਖਣ ਲਈ ਢੁੱਕਵੇਂ ਸਰੋਤ ਜੁਟਾਉਣਾ ਹੈ।
ਮਮਤਾ ਆਸ਼ੂ ਨੇ ਕਿਹਾ ਕਿ ਸਮਾਗਮ ਦਾ ਉਦੇਸ਼ ਸਾਕਾਰਤਮਕਤਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਉਤਸ਼ਾਹਤ ਕਰਨਾ ਅਤੇ ਗੈਰ ਸਰਕਾਰੀ ਸੰਗਠਨਾ ਨੂੰ ਉਨ੍ਹਾਂ ਦੇ ਪ੍ਰੋਜੈਕਟਾਂ ਵਿੱਚ ਸ਼ਸ਼ਕਤੀਕਰਨ ਅਤੇ ਸਮਾਜਿਕ ਉੱਦਮ ਨੂੰ ਉਤਸ਼ਾਹਤ ਕਰਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.