ਤਾਜਾ ਖਬਰਾਂ
.
ਨਵੀਂ ਦਿੱਲੀ : ਤਜਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਇੰਗਲੈਂਡ ਦੇ ਖਿਲਾਫ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ 5 ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ 2 ਮੈਚਾਂ ਤੋਂ ਬਾਹਰ ਹੋ ਗਏ ਹਨ। ਉਸ ਨੇ ਨਿੱਜੀ ਕਾਰਨਾਂ ਕਰਕੇ ਆਪਣਾ ਨਾਂ ਵਾਪਸ ਲੈ ਲਿਆ ਹੈ।
ਬੀਸੀਸੀਆਈ ਨੇ ਸੋਮਵਾਰ ਨੂੰ ਕਿਹਾ ਕਿ ਵਿਰਾਟ ਕੋਹਲੀ ਨੇ ਕਪਤਾਨ ਰੋਹਿਤ ਸ਼ਰਮਾ, ਚੋਣਕਾਰਾਂ ਅਤੇ ਟੀਮ ਪ੍ਰਬੰਧਨ ਨਾਲ ਗੱਲ ਕੀਤੀ ਅਤੇ ਕਿਹਾ- 'ਉਸ ਨੇ ਹਮੇਸ਼ਾ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਦੇਸ਼ ਦੀ ਨੁਮਾਇੰਦਗੀ ਕਰਨਾ ਹਮੇਸ਼ਾ ਉਸ ਦੀ ਸਭ ਤੋਂ ਵੱਡੀ ਤਰਜੀਹ ਰਹੇਗੀ, ਪਰ ਕੁਝ ਨਿੱਜੀ ਹਾਲਾਤ ਉਸ ਦੀ ਹਾਜ਼ਰੀ ਵਿੱਚ ਰੁਕਾਵਟ ਬਣ ਸਕਦੇ ਹਨ ਅਤੇ ਪੂਰਾ ਧਿਆਨ ਦੇਣ ਦੀ ਮੰਗ ਕਰਦੇ ਹਨ। ਬੋਰਡ ਉਸ ਦੇ ਫੈਸਲੇ ਦਾ ਸਨਮਾਨ ਕਰਦਾ ਹੈ ਅਤੇ ਬੋਰਡ ਅਤੇ ਟੀਮ ਪ੍ਰਬੰਧਨ ਨੇ ਸਟਾਰ ਬੱਲੇਬਾਜ਼ ਦਾ ਸਮਰਥਨ ਕੀਤਾ ਹੈ ਅਤੇ ਟੈਸਟ ਸੀਰੀਜ਼ 'ਚ ਸ਼ਲਾਘਾਯੋਗ ਪ੍ਰਦਰਸ਼ਨ ਕਰਨ ਲਈ ਟੀਮ ਦੇ ਬਾਕੀ ਖਿਡਾਰੀਆਂ ਦੀ ਕਾਬਲੀਅਤ 'ਤੇ ਭਰੋਸਾ ਹੈ।
ਚੋਣ ਕਮੇਟੀ ਜਲਦੀ ਹੀ ਉਨ੍ਹਾਂ ਦੇ ਬਦਲ ਦਾ ਐਲਾਨ ਕਰੇਗੀ। ਟੈਸਟ ਸੀਰੀਜ਼ 25 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਦਾ ਪਹਿਲਾ ਮੈਚ ਹੈਦਰਾਬਾਦ 'ਚ ਖੇਡਿਆ ਜਾਵੇਗਾ।ਜਦਕਿ ਕਿ ਦੋਵੇਂ ਟੀਮਾਂ ਭਾਰਤ ਅਤੇ ਇੰਗਲੈਂਡ ਉੱਥੇ ਪਹੁੰਚ ਗਈਆਂ ਹਨ ਅਤੇ ਹੈਦਰਾਬਾਦ ਦੇ ਸਟੇਡੀਅਮ 'ਚ ਅਭਿਆਸ ਕਰਨ ਲੱਗੀ ਹੋਈ ਹੈ।
Get all latest content delivered to your email a few times a month.