IMG-LOGO
ਹੋਮ ਪੰਜਾਬ, ਸਿੱਖਿਆ, 10ਵੀਂ-12ਵੀਂ ਪੰਜਾਬ ਬੋਰਡ ਪ੍ਰੀਖਿਆਵਾਂ ਲਈ ਅਹਿਮ ਖਬਰ- ਪੜ੍ਹੋ ਪੂਰੀ ਖ਼ਬਰ

10ਵੀਂ-12ਵੀਂ ਪੰਜਾਬ ਬੋਰਡ ਪ੍ਰੀਖਿਆਵਾਂ ਲਈ ਅਹਿਮ ਖਬਰ- ਪੜ੍ਹੋ ਪੂਰੀ ਖ਼ਬਰ

Admin User - Jan 31, 2024 03:35 PM
IMG

.

ਚੰਡੀਗੜ੍ਹ : 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਬੋਰਡ ਨੇ ਪੂਰੀ ਤਰ੍ਹਾਂ ਕਮਰ ਕਸ ਲਈ ਹੈ। ਇਸ ਲੜੀ ਤਹਿਤ ਬੋਰਡ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਦੇ ਹੋਏ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ 'ਚ ਕਿਹਾ ਗਿਆ ਹੈ ਕਿ 10ਵੀਂ ਅਤੇ 12ਵੀਂ ਪ੍ਰੀਖਿਆ ਨਾਲ ਸਬੰਧਿਤ ਪ੍ਰਸ਼ਨ-ਪੱਤਰਾਂ ਨੂੰ ਸਕੂਲ ਪ੍ਰਿੰਸੀਪਲ ਕਮ-ਕੇਂਦਰ ਕੰਟਰੋਲਰ ਨੂੰ ਸੌਂਪ ਕੇ ਬੈਕਾਂ ਦੀ ਸੇਫ ਕਸਟੱਡੀ 'ਚ ਰੱਖਿਆ ਜਾਵੇਗਾ। ਇਹੀ ਨਹੀਂ ਬੋਰਡ ਨੇ ਸਾਫ ਕਹਿ ਦਿੱਤਾ ਹੈ ਕਿ ਜੇਕਰ ਕਿਸੇ ਸਕੂਲ 'ਚ ਪ੍ਰੀਖਿਆਰਥੀਆਂ ਨੂੰ ਬਿਠਾਉਣ ਲਈ ਫਰਨੀਚਰ ਦੀ ਕਮੀ ਹੈ ਤਾਂ ਉਸ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਆਪਣੇ ਪੱਧਰ 'ਤੇ ਪੂਰਾ ਕਰ ਲਿਆ ਜਾਵੇ। ਪ੍ਰੀਖਿਆਰਥੀਆਂ ਨੂੰ ਵੀ ਪ੍ਰੀਖਿਆ ਤੋਂ 1 ਘੰਟਾ ਪਹਿਲਾਂ ਕੇਂਦਰ 'ਤੇ ਪੁੱਜਣ ਦੀ ਹਿਦਾਇਤ ਕੀਤੀ ਗਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.