ਤਾਜਾ ਖਬਰਾਂ
.
ਸੰਗਰੂਰ : ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਅਮਨ ਅਰੋੜਾ ਨੂੰ ਰਾਹਤ ਦਿੰਦਿਆਂ ਸੰਗਰੂਰ ਦੀ ਅਦਾਲਤ ਨੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਦੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿਬਇਹ ਸਜ਼ਾ ਪਰਿਵਾਰਕ ਝਗੜੇ ਦੇ ਇੱਕ ਮਾਮਲੇ ਵਿੱਚ ਦਿੱਤੀ ਗਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿਚ ਅੱਠ ਹੋਰ ਲੋਕਾਂ ਨੂੰ ਵੀ ਸਜ਼ਾ ਸੁਣਾਈ ਗਈ ਹੈ। ਇਹ ਮਾਮਲਾ 2008 ਵਿੱਚ ਦਰਜ ਹੋਇਆ ਸੀ।
ਇਸ ਤੋਂ ਪਹਿਲਾਂ 25 ਜਨਵਰੀ ਨੂੰ ਸੁਣਵਾਈ ਦੌਰਾਨ ਅਮਨ ਅਰੋੜਾ ਨੂੰ 31 ਜਨਵਰੀ ਤੱਕ ਜ਼ਮਾਨਤ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ 26 ਜਨਵਰੀ ਨੂੰ ਅੰਮ੍ਰਿਤਸਰ 'ਚ ਤਿਰੰਗਾ ਲਹਿਰਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਪੱਕੀ ਜ਼ਮਾਨਤ ਲਈ ਸੁਣਵਾਈ ਹੋਈ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਮਨ ਅਰੋੜਾ ਨੂੰ ਸਥਾਈ ਜ਼ਮਾਨਤ ਦੇ ਦਿੱਤੀ ਅਤੇ ਸਜ਼ਾ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ।
Get all latest content delivered to your email a few times a month.