IMG-LOGO
ਹੋਮ ਸਿੱਖਿਆ: ਪੇਪਰਾਂ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਖਤ ਹਦਾਇਤਾਂ...

ਪੇਪਰਾਂ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਖਤ ਹਦਾਇਤਾਂ ਜਾਰੀ, ਪੜ੍ਹੋ ਪੂਰੀ ਖ਼ਬਰ??

Admin User - Feb 03, 2024 10:38 PM
IMG

..

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਫਰਵਰੀ ਤੋਂ 30 ਮਾਰਚ ਤੱਕ ਹੋਣ ਵਾਲੀ 10ਵੀਂ ਅਤੇ 12ਵੀਂ ਬੋਰਡ ਜਮਾਤ ਦੀ ਪ੍ਰੀਖਿਆਵਾਂ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰੀਖਿਆ ਵਿੱਚ ਬੈਠਣ ਵਾਲੇ ਉਮੀਦਵਾਰਾਂ ਦੀਆਂ ਜੁੱਤੀਆਂ ਅਤੇ ਜੁਰਾਬਾਂ ਪ੍ਰੀਖਿਆ ਹਾਲ ਵਿੱਚ ਨਹੀਂ ਉਤਾਰੀਆਂ ਜਾਣਗੀਆਂ। ਇਸ ਦੇ ਨਾਲ ਹੀ ਜੇਕਰ ਲੋੜ ਪਵੇ ਤਾਂ ਬੋਰਡ ਵੱਲੋਂ ਸੁਪਰਡੈਂਟਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਵੀ ਵਿਦਿਆਰਥਣ ਦੀ ਤਲਾਸ਼ੀ ਮਹਿਲਾ ਨਿਗਰਾਨ ਰਾਹੀਂ ਕਰਵਾਈ ਜਾਵੇ। ਬੋਰਡ ਵੱਲੋਂ ਪ੍ਰੀਖਿਆਵਾਂ ਦੀਆਂ ਤਿਆਰੀਆਂ ਸਬੰਧੀ ਜਾਰੀ ਹਦਾਇਤਾਂ ਨੂੰ ਹਰ ਕੀਮਤ 'ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੋਰਡ ਨੇ ਸਮੂਹ ਸੁਪਰਡੈਂਟਾਂ ਨੂੰ ਸਪੱਸ਼ਟ ਕੀਤਾ ਹੈ ਕਿ ਚੈਕਿੰਗ ਦੇ ਨਾਂ 'ਤੇ ਕਿਸੇ ਵੀ ਉਮੀਦਵਾਰ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਈ ਜਾਵੇ ਅਤੇ ਉਮੀਦਵਾਰਾਂ ਵੱਲੋਂ ਪਹਿਨੇ ਧਾਰਮਿਕ ਚਿੰਨ੍ਹਾਂ ਨੂੰ ਉਤਾਰਨ ਤੋਂ ਗੁਰੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਜਾਂਚ ਕਰਨ ਵਾਲੇ ਸਟਾਫ਼ ਨੂੰ ਪ੍ਰੀਖਿਆ ਕੇਂਦਰ ਵਿੱਚ ਮੋਬਾਈਲ ਫ਼ੋਨ ਜਾਂ ਕੋਈ ਵੀ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਇੰਨਾ ਹੀ ਨਹੀਂ ਜੇ ਕੋਈ ਅਧਿਆਪਕ ਪ੍ਰੀਖਿਆ ਕੇਂਦਰ ਵਿੱਚ ਮੋਬਾਈਲ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਲਈ ਵਿਭਾਗ ਨੂੰ ਪੱਤਰ ਲਿਖਿਆ ਜਾਵੇਗਾ। ਦੂਜੇ ਪਾਸੇ ਜੇ ਕੋਈ ਪ੍ਰੀਖਿਆਰਥੀ ਪ੍ਰੀਖਿਆ ਕੇਂਦਰ ਦੇ ਅੰਦਰ ਇਲੈਕਟ੍ਰਾਨਿਕ ਯੰਤਰ ਜਾਂ ਮੋਬਾਈਲ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਚਿਤ ਸਾਧਨਾਂ ਦੀ ਵਰਤੋਂ ਕਰਦਿਆਂ ਕੇਸ ਦਰਜ ਕੀਤਾ ਜਾਵੇਗਾ ਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.