IMG-LOGO
ਹੋਮ ਪੰਜਾਬ, ਚੰਡੀਗੜ੍ਹ, CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਭਗਤ ਸਿੰਘ, ਊਧਮ...

CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਭਗਤ ਸਿੰਘ, ਊਧਮ ਸਿੰਘ ਤੇ ਕਰਤਾਰ ਸਰਾਭਾ ਨੂੰ ਮਿਲੇ ਭਾਰਤ ਰਤਨ

Admin User - Feb 04, 2024 01:27 PM
IMG

...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬੀ ਖਿਲਾੜੀਆਂ ਨੂੰ ਨਿਯੁਕਤੀ ਪੱਤਰ ਸੋਪੇ। ਇਸ ਦੌਰਾਨ ਸੰਬੋਧਨ ਕਰਦਿਆਂ ਉਹਨਾਂ, ਭਾਰਤ ਰਤਨ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਸੀਐਮ ਮਾਨ ਨੇ ਕਿਹਾ ਕਿ ਸਾਡੇ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਮਿਲਣਾ ਚਾਹੀਦਾ ਹੈ। ਤਾਂ ਜੋ ਇਸ ਸਨਮਾਨ ਦਾ ਮਾਣ ਵਧੇ।
ਸੀਐਮ ਮਾਨ ਨੇ ਕਿਹਾ ਕਿ ਭਾਰਤ ਰਤਨ ਪੁਰਸਕਾਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਣਾ ਚਾਹੀਦਾ ਹੈ ਜੋ ਇਸ ਸਨਮਾਨ ਦੀ ਸ਼ਾਨ ਅਤੇ ਮਾਣ ਵਧਾਉਂਦੇ ਹਨ। ਸਾਡੇ ਸ਼ਹੀਦਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ। ਇਹ ਸਨਮਾਨ ਭਗਤ ਸਿੰਘ, ਸਰਦਾਰ ਊਧਮ ਸਿੰਘ ਅਤੇ ਕਰਤਾਰ ਸਰਾਭਾ ਵਰਗੇ ਮਹਾਨ ਵਿਅਕਤੀਆਂ ਨੂੰ ਮਿਲਣਾ ਚਾਹੀਦਾ ਹੈ। ਅਸੀਂ ਆਪਣੇ ਹੀਰਿਆਂ ਦੀ ਚਮਕ ਨੂੰ ਫਿੱਕਾ ਨਹੀਂ ਪੈਣ ਦੇਵਾਂਗੇ।
ਸੀਐਮ ਮਾਨ ਨੇ ਕਿਹਾ ਕਿ ਇਹ ਖਿਡਾਰੀਆਂ ਦਾ ਸੁਨਹਿਰੀ ਦੌਰ ਹੈ। ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਅਤੇ ਖਿਡਾਰੀਆਂ ਵੱਲ ਧਿਆਨ ਨਹੀਂ ਦਿੱਤਾ। ਪਰ ਸਾਡੀ ਸਰਕਾਰ ਕਿਸਾਨਾਂ ਅਤੇ ਖਿਡਾਰੀਆਂ ਦੋਵਾਂ ਨਾਲ ਖੜ੍ਹੀ ਹੈ। ਮੈਂ ਪੰਜਾਬ ਨੂੰ ਆਪਣਾ ਪਰਿਵਾਰ ਸਮਝਦਾ ਹਾਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.