ਤਾਜਾ ਖਬਰਾਂ
...
ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਚੋਣਾਂ ਨੂੰ ਲੈ ਕੇ ਇੱਕ ਨਵੀਂ ਵੀਡੀਓ ਸਾਹਮਣੇ ਆਈ ਹੈ। ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ 'ਆਪ' ਵੱਲੋਂ ਇੱਕ ਨਵਾਂ ਵੀਡੀਓ ਪੇਸ਼ ਕੀਤਾ ਗਿਆ ਹੈ। ਇਸ 'ਚ ਚੋਣ ਅਧਿਕਾਰੀ ਅਨਿਲ ਮਸੀਹ ਬੈਲਟ ਪੇਪਰ 'ਤੇ ਟਿੱਕ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਅਨਿਲ ਮਸੀਹ ਬੈਲਟ ਪੇਪਰ 'ਤੇ ਟਿੱਕ ਕਰਦੇ ਹਨ ਅਤੇ ਬਾਅਦ 'ਚ ਸੀਸੀਟੀਵੀ ਕੈਮਰੇ ਵੱਲ ਦੇਖਦੇ ਹਨ।
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਟਵੀਟ ਕੀਤੇ ਗਏ 25 ਸੈਕਿੰਡ ਦੇ ਵੀਡੀਓ ਵਿੱਚ ਮਸੀਹ ਨੂੰ ਸੀਸੀਟੀਵੀ ਕੈਮਰੇ ਵੱਲ ਦੇਖਦੇ ਹੋਏ ਅਤੇ ਬੈਲਟ ਪੇਪਰਾਂ 'ਤੇ ਨਿਸ਼ਾਨ ਲਗਾ ਕੇ ਉਨ੍ਹਾਂ ਨੂੰ ਖੁੱਲ੍ਹੇ ਬਕਸੇ ਵਿੱਚ ਪਾਉਂਦੇ ਦੇਖਿਆ ਜਾ ਸਕਦਾ ਹੈ। ਪੋਸਟ 'ਚ ਲਿਖਿਆ ਹੈ, "ਇਸ ਤੋਂ ਵੱਡਾ ਸਬੂਤ ਕੀ ਹੋ ਸਕਦਾ ਹੈ? ਦੇਖੋ ਕਿਵੇਂ ਭਾਜਪਾ ਦੇ ਚੋਣ ਅਧਿਕਾਰੀ ਨੇ ਖੁਦ ਹੀ ਵੋਟਾਂ ਰੱਦ ਕਰਵਾ ਕੇ ਲੋਕਤੰਤਰ ਦਾ ਘਾਣ ਕੀਤਾ। ਇਹ ਭਾਜਪਾ ਦੀ ਤਾਨਾਸ਼ਾਹੀ ਦਾ ਜਿਉਂਦਾ ਜਾਗਦਾ ਸਬੂਤ ਹੈ।
Get all latest content delivered to your email a few times a month.