ਤਾਜਾ ਖਬਰਾਂ
..
ਚੰਡੀਗੜ੍ਹ : ਚੰਡੀਗੜ੍ਹ ਨਗਰ ਨਿਗਮ 'ਚ ਨਾਮਜ਼ਦ ਕੌਂਸਲਰ ਅਨਿਲ ਮਸੀਹ ਨੂੰ ਹੁਣ ਭਾਜਪਾ ਤੋਂ ਝਟਕਾ ਲੱਗਾ ਹੈ। ਭਾਜਪਾ ਵੱਲੋਂ ਜਾਰੀ ਘੱਟ ਗਿਣਤੀ ਮੋਰਚੇ ਦੇ ਅਹੁਦੇਦਾਰਾਂ ਦੀ ਨਵੀਂ ਸੂਚੀ ਵਿੱਚ ਉਨ੍ਹਾਂ ਦਾ ਨਾਮ ਨਹੀਂ ਹੈ। ਇਸ ਤੋਂ ਪਹਿਲਾਂ ਉਹ ਘੱਟ ਗਿਣਤੀ ਮੋਰਚਾ ਦੇ ਜਨਰਲ ਸਕੱਤਰ ਸਨ। ਹੁਣ ਉਨ੍ਹਾਂ ਦੀ ਥਾਂ ਭਾਜਪਾ 'ਚ ਇਸਤੇਖਰ ਅਹਿਮਦ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹੀਂ ਦਿਨੀਂ ਅਨਿਲ ਮਾਸੀਹ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ 'ਚ ਹੇਰਾਫੇਰੀ ਨੂੰ ਲੈ ਕੇ ਕਾਫੀ ਚਰਚਾ 'ਚ ਹਨ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਹਾਈ ਕੋਰਟ ਦੇ ਆਦੇਸ਼ਾਂ 'ਤੇ 30 ਜਨਵਰੀ ਨੂੰ ਹੋਈਆਂ ਸਨ। ਅਨਿਲ ਮਸੀਹ ਨੂੰ ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਵੱਲੋਂ ਪ੍ਰਜ਼ਿਾਈਡਿੰਗ ਅਫਸਰ ਨਿਯੁਕਤ ਕੀਤਾ ਗਿਆ ਸੀ। ਇਸ ਚੋਣ 'ਚ ਭਾਜਪਾ ਨੂੰ ਸੰਸਦ ਮੈਂਬਰ ਕਿਰਨ ਖੇਰ ਸਮੇਤ ਕੁੱਲ 15 ਵੋਟਾਂ ਮਿਲੀਆਂ ਸਨ। ਜਦਕਿ ਗੱਠਜੋੜ ਵਿੱਚ ਆਮ ਆਦਮੀ ਪਾਰਟੀ ਕੋਲ 13 ਅਤੇ ਕਾਂਗਰਸ ਕੋਲ 7 ਵੋਟਾਂ ਸਨ। ਗੱਠਜੋੜ ਦੀਆਂ ਕੁੱਲ ਵੋਟਾਂ 20 ਸਨ, ਜਦੋਂ ਕਿ ਇਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਸੀ।
ਅਜਿਹੇ 'ਚ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਪੱਕੀ ਸੀ। ਹਾਲਾਂਕਿ ਚੋਣ ਅਧਿਕਾਰੀ ਨੇ ਵਿਰੋਧੀ ਧਿਰ ਦੀਆਂ 8 ਵੋਟਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ। ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੇ ਚੋਣ ਜਿੱਤੀ। ਇਸ 'ਚ ਵਿਰੋਧੀ ਧਿਰ ਨੇ ਚੋਣ ਅਧਿਕਾਰੀ ਅਤੇ ਨਾਮਜ਼ਦ ਕੌਂਸਲਰ ਅਨਿਲ ਮਸੀਹ 'ਤੇ ਹੇਰਾਫੇਰੀ ਦਾ ਦੋਸ਼ ਲਾਇਆ ਸੀ। ਉਦੋਂ ਤੋਂ ਹੀ ਉਨ੍ਹਾਂ ਦਾ ਨਾਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Get all latest content delivered to your email a few times a month.