IMG-LOGO
ਹੋਮ ਪੰਜਾਬ, ਰਾਸ਼ਟਰੀ, CM ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਕੇਜਰੀਵਾਲ ਪਹੁੰਚੇ ਅਯੁੱਧਿਆ: ਪਰਿਵਾਰ...

CM ਭਗਵੰਤ ਮਾਨ ਅਤੇ 'ਆਪ' ਸੁਪਰੀਮੋ ਕੇਜਰੀਵਾਲ ਪਹੁੰਚੇ ਅਯੁੱਧਿਆ: ਪਰਿਵਾਰ ਸਮੇਤ ਰਾਮ ਲੱਲਾ ਦੇ ਕੀਤੇ ਦਰਸ਼ਨ

Admin User - Feb 12, 2024 07:03 PM
IMG

.

ਅਯੋਧਿਆ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਮੁਖੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੋਮਵਾਰ ਨੂੰ ਅਯੁੱਧਿਆ ਪਹੁੰਚੇ ਹਨ। ਜਿਥੇ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਸ਼੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਅਰਵਿੰਦ ਕੇਜਰੀਵਾਲ ਦੇ ਨਾਲ ਉਨ੍ਹਾਂ ਦੀ ਮਾਂ ਅਤੇ ਪਤਨੀ ਵੀ ਸਨ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਪਤਨੀ ਤੇ ਮਾਂ ਨਾਲ ਰਾਮ ਲੱਲਾ ਦੇ ਦਰਸ਼ਨਾਂ ਲਈ ਪਹੁੰਚੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੇ ਮਾਤਾ-ਪਿਤਾ, ਪੰਜਾਬ ਦੇ ਮੁੱਖ ਮੰਤਰੀ ਆਪਣੀ ਪਤਨੀ ਅਤੇ ਮਾਂ ਨਾਲ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਆਏ ਹਨ। ਅੱਜ ਸਾਨੂੰ ਰਾਮਲਲਾ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਰਾਮਲਲਾ ਦੇ ਦਰਸ਼ਨ ਕਰਕੇ ਮੈਨੂੰ ਅਥਾਹ ਸ਼ਾਂਤੀ ਮਿਲੀ। ਅਜਿਹਾ ਸ਼ਾਨਦਾਰ ਅਤੇ ਸੁੰਦਰ ਰਾਮ ਮੰਦਰ ਪੂਰੇ ਦੇਸ਼ ਅਤੇ ਸਮਾਜ ਲਈ ਬਣਾਇਆ ਗਿਆ ਹੈ। ਹਰ ਰੋਜ਼ ਲੱਖਾਂ ਲੋਕ ਦਰਸ਼ਨਾਂ ਲਈ ਆ ਰਹੇ ਹਨ। ਮੈਂ ਰਾਮਲਲਾ ਨੂੰ ਸਾਰਿਆਂ ਦੀ ਸ਼ਾਂਤੀ ਅਤੇ ਦੇਸ਼ ਦੇ ਵਿਕਾਸ ਲਈ ਪ੍ਰਾਰਥਨਾ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਮਲਲਾ ਜੀ ਦੇ ਦਰਸ਼ਨ ਕੀਤੇ ਹਨ। ਦੇਸ਼ ਦੇ ਵਿਕਾਸ ਲਈ ਰਾਮਲਲਾ ਅੱਗੇ ਅਰਦਾਸ ਕੀਤੀ ਹੈ। ਸਾਰਿਆਂ ਵਿਚ ਭਾਈਚਾਰਾ ਹੋਣਾ ਚਾਹੀਦਾ ਹੈ। ਇੱਥੇ ਆ ਕੇ ਰਾਮਲਲਾ ਦੇ ਦਰਸ਼ਨ ਕਰਕੇ ਬਹੁਤ ਵਧੀਆ ਲੱਗਾ। ਸਾਨੂੰ ਭਗਵਾਨ ਸ਼੍ਰੀ ਰਾਮ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.