ਤਾਜਾ ਖਬਰਾਂ
.
ਬਠਿੰਡਾ: ਬਠਿੰਡਾ ਵਿੱਚ ਸੋਮਵਾਰ ਸ਼ਾਮ ਕਰੀਬ 7 ਵਜੇ ਗੋਨਿਆਣਾ ਤੋਂ ਪਿੰਡ ਦਾਨ ਸਿੰਘ ਵਾਲਾ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਪਿੰਡ ਬਲਾਹੜ ਮਹਿਮਾ ਨੇੜੇ ਅਚਾਨਕ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 30 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਨ੍ਹਾਂ ਨੂੰ ਡਾਇਲ 108 ਐਂਬੂਲੈਂਸ ਅਤੇ ਨੌਜਵਾਨ ਸੁਸਾਇਟੀ ਵੱਲੋਂ ਪਹਿਲਾਂ ਗੋਨਿਆਣਾ ਅਤੇ ਬਾਅਦ ਵਿੱਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜ਼ਖਮੀਆਂ ਵਿਚ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਨੌਜਵਾਨ ਸੁਸਾਇਟੀ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਸੋਮਵਾਰ ਸ਼ਾਮ 7 ਵਜੇ ਦੇ ਕਰੀਬ ਇੱਕ ਮਿੰਨੀ ਬੱਸ ਜੋ ਕਿ ਗੋਨਿਆਣਾ ਮੰਡੀ ਤੋਂ ਦਾਨ ਸਿੰਘ ਵਾਲਾ ਨੂੰ ਆ ਰਹੀ ਸੀ, ਪਿੰਡ ਬਲਾਹੜ ਮਹਿਮਾ ਨੇੜੇ ਅਚਾਨਕ ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟ ਗਈ।
ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਉਨ੍ਹਾਂ ਦੀ ਸੰਸਥਾ ਅਤੇ ਡਾਇਲ 108 ਐਂਬੂਲੈਂਸ ਦੀ ਤਰਫੋਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਈ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚੇ ਸਥਿਤੀ ਨੂੰ ਕਾਬੂ ਕੀਤਾ ਤੇ ਹਾਦਸਾ ਕਿਸ ਕਾਰਨ ਵਾਪਰਿਆ ਉਸਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.