ਤਾਜਾ ਖਬਰਾਂ
.
ਚੰਡੀਗੜ੍ਹ : ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਕਈ ਕਿਸਾਨ ਆਗੂਆਂ ਦੇ ਸ਼ੋਸਲ ਮੀਡੀਆ ਪਲੇਟਫਾਰਮ ਐਕਸ (ਟਵਿਟਰ) ਅਕਾਊਂਟਸ 'ਤੇ ਬੈਨ ਕੀਤੇ ਗਏ ਹਨ। ਦੱਸ ਦੇਈਏ ਕਿ ਭਲਕੇ ਹਰਿਆਣਾ ਅਤੇ ਪੰਜਾਬ ਦੇ ਸਰਹੱਦ 'ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇਕੱਠੇ ਹੋਣਗੇ। ਹਰ ਹਾਲਤ ਵਿੱਚ ਕਿਸਾਨ ਸ਼ਾਂਤੀਪੂਰਵਕ ਦਿੱਲੀ ਪਹੁੰਚਣਗੇ। ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕਈ ਸ਼ਖਤ ਪ੍ਰਬੰਧ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਕੋਲ ਹਰ ਪ੍ਰਬੰਧ ਦਾ ਹੱਲ ਹੈ।
ਇਸ ਦੇ ਨਾਲ ਹੀ ਭਾਰਤ ਵਿੱਚ ਕਿਸਾਨ ਆਗੂਆਂ ਦੇ ਸੋਸ਼ਲ ਮੀਡੀਆ (ਐਕਸ) ਖਾਤੇ ਮੁਅੱਤਲ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂਆਂ ਸੁਰਜੀਤ ਫੂਲ ਅਤੇ ਰਮਨਦੀਪ ਮਾਨ ਤੇ ਕਿਸਾਨ ਆਗੂ ਤੇਜਵੀਰ ਸਿੰਘ ਦੇ ਅਕਾਊੰਟਸ ਮੁਅੱਤਲ ਕਰ ਦਿੱਤੇ ਗਏ ਹਨ।
Get all latest content delivered to your email a few times a month.