ਤਾਜਾ ਖਬਰਾਂ
.
ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਬੀਤੀ ਕੱਲ੍ਹ ਸੋਮਵਾਰ (12 ਫਰਵਰੀ) ਨੂੰ ਹੋਈ ਮੀਟਿੰਗ ਬੇਸਿੱਟਾ ਰਹੀ। ਚੰਡੀਗੜ੍ਹ ਵਿੱਚ ਸਾਢੇ 5 ਘੰਟੇ ਚੱਲੀ ਮੀਟਿੰਗ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਅਰਜੁਨ ਮੁੰਡਾ ਮੌਜੂਦ ਸਨ।
ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਅੱਜ (ਬੁੱਧਵਾਰ) ਸਵੇਰੇ 10 ਵਜੇ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ 'ਤੇ ਇਕੱਠੇ ਹੋਣ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ 'ਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ। ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਕਿਸਾਨ ਸੰਘਰਸ਼ ਨਹੀਂ ਚਾਹੁੰਦੇ ਪਰ ਸਰਕਾਰ ਦੇ ਮਨ ਵਿੱਚ ਨੁਕਸ ਹੈ। ਉਹ ਸਾਨੂੰ ਕੁਝ ਨਹੀਂ ਦੇਣਾ ਚਾਹੁੰਦੀ। ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਨਗੇ ਪਰ ਅੰਦੋਲਨ 'ਤੇ ਕਾਇਮ ਹਨ।
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਅੜੀ ਹੋਈ ਹੈ। ਸਰਕਾਰ ਉਹੀ ਪੁਰਾਣੀਆਂ ਗੱਲਾਂ 'ਤੇ ਅੜੀ ਹੋਈ ਹੈ। ਦਿੱਲੀ ਜਾਣਾ ਹੁਣ ਕਿਸਾਨਾਂ ਦੀ ਮਜਬੂਰੀ ਬਣ ਗਿਆ ਹੈ। ਇਸ ਤੋਂ ਬਾਅਦ ਕਿਸਾਨ ਆਗੂ ਮੁਹਾਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ।
ਸੂਤਰਾਂ ਮੁਤਾਬਕ ਕੇਂਦਰੀ ਮੰਤਰੀਆਂ ਨੇ ਕਿਹਾ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਬਾਰੇ ਕਮੇਟੀ ਬਣਾ ਰਹੇ ਹਨ ਪਰ ਕਿਸਾਨ ਆਗੂ ਇਸ ਨਾਲ ਸਹਿਮਤ ਨਹੀਂ ਹੋਏ। ਉਂਜ ਮੀਟਿੰਗ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਤੇ ਨੌਜਵਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲੈਣ ਅਤੇ ਲਖੀਮਪੁਰ ਖੇੜੀ ਕਾਂਡ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ’ਤੇ ਸਹਿਮਤੀ ਬਣੀ। ਬਿਜਲੀ ਐਕਟ 2020 ਨੂੰ ਰੱਦ ਕਰਨ 'ਤੇ ਵੀ ਸਹਿਮਤੀ ਬਣਨ ਦੀਆਂ ਸੰਭਾਵਨਾਵਾਂ ਸਨ।ਦੱਸ ਦੇਈਏ ਕਿ ਬੀਤੇ ਦਿਨ ਕਈ ਕਿਸਾਨ ਆਗੂਆਂ ਦੇ ਸ਼ੋਸਲ ਮੀਡੀਆ ਪਲੇਟਫਾਰਮ ਐਕਸ (ਟਵਿਟਰ) ਅਕਾਊੰਟਸ ਬੰਦ ਕਰ ਦਿੱਤੇ ਹਨ।
Get all latest content delivered to your email a few times a month.