IMG-LOGO
ਹੋਮ ਪੰਜਾਬ, ਰਾਸ਼ਟਰੀ, ਕਿਸਾਨਾਂ ਦਾ ਦਿੱਲੀ ਵੱਲ ਮਾਰਚ: ਫਤਿਹਗੜ੍ਹ ਸਾਹਿਬ ਤੋਂ ਕਿਸਾਨ ਟਰੱਕਾਂ...

ਕਿਸਾਨਾਂ ਦਾ ਦਿੱਲੀ ਵੱਲ ਮਾਰਚ: ਫਤਿਹਗੜ੍ਹ ਸਾਹਿਬ ਤੋਂ ਕਿਸਾਨ ਟਰੱਕਾਂ ਅਤੇ ਟਰੈਕਟਰਾਂ 'ਤੇ ਹੋਏ ਰਵਾਨਾ

Admin User - Feb 13, 2024 10:25 AM
IMG

..

ਫ਼ਤਹਿਗੜ੍ਹ ਸਾਹਿਬ: ਕਿਸਾਨ ਅੱਜ ਸਵੇਰੇ 10 ਵਜੇ ਦਿੱਲੀ ਵੱਲ ਮਾਰਚ ਕਰਨਗੇ। ਚੰਡੀਗੜ੍ਹ ਵਿੱਚ ਬੀਤੇ ਦਿਨ 12 ਫਰਵਰੀ ਦੀ ਰਾਤ ਨੂੰ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਗਰੰਟੀ ਐਕਟ ਅਤੇ ਕਰਜ਼ਾ ਮੁਆਫ਼ੀ ਬਾਰੇ ਸਹਿਮਤੀ ਨਹੀਂ ਬਣ ਸਕੇ। ਇਸ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਦਿੱਲੀ ਮਾਰਚ ਦਾ ਐਲਾਨ ਕੀਤਾ।

ਉਨ੍ਹਾਂ ਨੇ ਕਿਸਾਨਾਂ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ 'ਤੇ ਇਕੱਠੇ ਹੋਣ ਲਈ ਕਿਹਾ ਹੈ। ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਸਰਕਾਰ ਦੇ ਮਨ ਵਿੱਚ ਨੁਕਸ ਹੈ। ਉਹ ਸਿਰਫ ਸਮਾਂ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ, ਪਰ ਅੰਦੋਲਨ 'ਤੇ ਕਾਇਮ ਰਹਾਂਗੇ।ਇਸੇ ਮਾਰਚ ਨੂੰ ਲੈ ਕੇ ਕਿਸਾਨ ਟਰੈਕਟਰ-ਟਰਾਲੀਆ ਤੇ ਰਵਾਨਾ ਹੋ ਰਹੇ ਹਨ। ਕਿਸਾਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਪੂਰਾ ਰੋਸ ਫੈਲਿਆ ਹੋਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.