ਤਾਜਾ ਖਬਰਾਂ
..
ਪਟਿਆਲਾ, 13 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦਾ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀ, ਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਸੂਬੇ ਵਿੱਚ ਪੰਜਾਬੀ ਐਨ.ਆਰ.ਆਈਜ਼ ਮਿਲਣੀ ਸਮਾਗਮਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਤੀ 3 ਫਰਵਰੀ ਨੂੰ ਚਮਰੋੜ (ਮਿੰਨੀ ਗੋਆ) ਪਠਾਨਕੋਟ ਤੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਅਜਿਹਾ ਹੀ ਮਿਲਣੀ ਸਮਾਰੋਹ ਸਫ਼ਲਤਾ ਨਾਲ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਉਦੇਸ਼ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਢੁਕਵਾਂ ਹੱਲ ਕਰਨਾ ਹੈ।
ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇ।
Get all latest content delivered to your email a few times a month.