IMG-LOGO
ਹੋਮ ਪੰਜਾਬ, ਰਾਸ਼ਟਰੀ, ਸੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼, ਪੁਲਿਸ ਨੇ...

ਸੰਭੂ ਬਾਰਡਰ ‘ਤੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

Admin User - Feb 13, 2024 12:50 PM
IMG

..

ਕਿਸਾਨਾਂ ਦੇ ਦਿੱਲੀ ਕੂਚ ਦੇ ਪ੍ਰੋਗਰਾਮ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਇਸ ਨੂੰ ਲੈ ਕੇ ਸ਼ੰਭੂ ਬਾਰਡਰ ਉੱਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਹੋਇਆ ਹੈ। ਇਸ ਮੌਕੇ ਕਿਸਾਨਾਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਅੱਥਰੂ ਗੈਂਸ ਦੇ ਗੋਲ਼ੇ ਦਾਗੇ ਗਏ ਹਨ। ਪੰਜਾਬ ਤੋਂ ਦਿੱਲੀ ਤੱਕ ਕਿਸਾਨਾਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਵਿੱਚ 12 ਫਰਵਰੀ ਦੀ ਰਾਤ ਨੂੰ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕਿਸਾਨ ਆਗੂ ਅਤੇ ਕੇਂਦਰੀ ਮੰਤਰੀ  ਐਮਐਸਪੀ ਗਰੰਟੀ ਐਕਟ ਅਤੇ ਕਰਜ਼ਾ ਮੁਆਫ਼ੀ ਬਾਰੇ ਸਹਿਮਤੀ ਨਹੀਂ ਬਣ ਸਕੇ।
ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਸ ਦੇ ਮਨ ਵਿਚ ਕੁਝ ਗੜਬੜ ਹੈ। ਉਹ ਸਿਰਫ ਸਮਾਂ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ, ਪਰ ਅੰਦੋਲਨ 'ਤੇ ਕਾਇਮ ਰਹਾਂਗੇ। ਦੂਜੇ ਪਾਸੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਭ ਕੁਝ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ। ਕੁਝ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਲੋੜ ਹੈ।
ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ 7 ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ। 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਰਿਆਣਾ ਦੀ ਸਿੰਘੂ-ਟਿਕਰੀ ਸਰਹੱਦ ਅਤੇ ਯੂਪੀ ਦੀ ਦਿੱਲੀ ਅਤੇ ਗਾਜ਼ੀਪੁਰ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਵੀ ਸਖ਼ਤ ਬੈਰੀਕੇਡਿੰਗ ਹੈ। ਇੱਥੇ ਇੱਕ ਮਹੀਨੇ ਲਈ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ। ਭੀੜ ਇਕੱਠੀ ਕਰਨ ਅਤੇ ਟਰੈਕਟਰਾਂ ਦੇ ਦਾਖਲੇ 'ਤੇ ਪਾਬੰਦੀ ਲਗਾਈ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.