IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਮੰਦਭਾਗੀ ਖ਼ਬਰ ! 2 ਸਾਲ ਪਹਿਲਾ ਵਿਦੇਸ਼ ਗਏ ਪਿੰਡ ਵਲਟੋਹਾ...

ਮੰਦਭਾਗੀ ਖ਼ਬਰ ! 2 ਸਾਲ ਪਹਿਲਾ ਵਿਦੇਸ਼ ਗਏ ਪਿੰਡ ਵਲਟੋਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ

Admin User - Feb 13, 2024 01:21 PM
IMG

..

ਵਿਦੇਸ਼ਾਂ 'ਚ ਆਏ ਦਿਨ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾ ਦਾ ਸਿਲਸਿਲਾ ਰੁਕਣ ਦਾ ਨਾਂ ਨਹੀ ਲੈ ਰਿਹਾ। ਅਜਿਹੇ 'ਚ ਇੱਕ ਮਾਮਲਾ ਸਾਹਮਣੇ ਆਇਆ ਹੈ,ਜਿਥੇ ਖੇਮਕਰਨ ਅਧੀਨ ਪੈਂਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਅਜੇਪਾਲ ਸਿੰਘ ਨਾਂ ਦੇ ਨੌਜਵਾਨ ਦੀ ਇਟਲੀ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੇ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਰੁਜ਼ਗਾਰ ਦੀ ਭਾਲ 'ਚ ਦੋ ਸਾਲ ਪਹਿਲਾਂ ਇਟਲੀ ਗਿਆ ਸੀ ਤੇ ਬਰੇਸ਼ੀਆ 'ਚ ਰਹਿ ਰਿਹਾ ਸੀ। ਉਸ ਦੇ ਕੁਝ ਦਿਨ ਪਹਿਲਾਂ ਅਚਾਨਕ ਬਿਮਾਰ ਹੋਣ ਬਾਰੇ ਪਤਾ ਲੱਗਾ ਸੀ ਤੇ ਹੁਣ ਉਸ ਦੇ ਨੇੜੇ ਰਹਿ ਰਹੇ ਲੜਕਿਆਂ ਨੇ ਦੱਸਿਆ ਕਿ ਉਸ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਬੀਤੀ ਰਾਤ ਮੌਤ ਹੋ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.