ਤਾਜਾ ਖਬਰਾਂ
ਅੰਮ੍ਰਿਤਸਰ: ਪਾਕਿਸਤਾਨ ਤੋਂ ਲਗਾਤਾਰ ਹੀ ਡਰੋਨ ਦੇ ਜਰੀਏ ਭਾਰਤ ਵਿੱਚ ਹੈਰੋਇਨ ਦੀਆਂ ਖੇਪਾ ਭੇਜੀਆਂ ਜਾ ਰਹੀਆਂ ਸਨ ਲੇਕਿਨ ਭਾਰਤੀ ਫੌਜ ਵੱਲੋਂ ਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀਆਂ ਇਹਨਾਂ ਹਰਕਤਾਂ ਨੂੰ ਨਾਕਾਮ ਕੀਤਾ ਜਾ ਰਿਹਾ ਸੀ। ਅਤੇ ਪਿਛਲੇ ਦਿਨੀ ਵੀ ਪਾਕਿਸਤਾਨ ਤੋਂ ਡਰੋਨ ਦੇ ਰਾਹੀ ਸ਼ਰਾਰਤੀ ਅੰਸਰਾਂ ਵੱਲੋਂ ਹੈਰੋਇਨ ਦੀ ਖੇਪ ਭਾਰਤ ਭੇਜੀ ਗਈ ਅਤੇ ਉਸ ਖੇਪ ਨੂੰ ਲੈ ਕੇ ਆ ਰਹੇ ਦੋ ਨੌਜਵਾਨਾਂ ਨੂੰ ਅੰਮ੍ਰਿਤਸਰ ਘਰਿੰਡਾ ਦੀ ਪੁਲਿਸ ਨੇ ਫੜਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਅਟਾਰੀ ਸੁਖਜਿੰਦਰ ਥਾਪਰ ਨੇ ਦੱਸਿਆ ਕਿ ਘਰਿੰਡਾ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ ਅਤੇ ਪੁਲਿਸ ਨੂੰ ਪਤਾ ਲੱਗਾ ਕਿ ਇੱਕ ਕਾਰ ਵਿੱਚ ਦੋ ਨੌਜਵਾਨ ਆ ਰਹੇ ਹਨ, ਜਿਹਨਾਂ ਵਿੱਚ ਹੈਰੋਇਨ ਹੋ ਸਕਦੀ ਹੈ ਅਤੇ ਪੁਲਿਸ ਨੇ ਨਾਕੇ 'ਤੇ ਕਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਤੇਜ਼ੀ ਨਾਲ ਆ ਰਹੀ ਸੀ ਅਤੇ ਇੱਕ ਪੁਲਿਸ ਦੇ ਉਪਰੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਗੱਡੀ ਪੁਲਿਸ ਦੇ ਉਪਰੋਂ ਨਹੀਂ ਚੱਲੀ ਅਤੇ ਉਹ ਨਾਕਾ ਤੋੜ ਕੇ ਤੇਜ਼ੀ ਨਾਲ ਅੱਗੇ ਵਧ ਗਏ।ਪੁਲਿਸ ਨੇ ਤੁਰੰਤ ਗੱਡੀ ਦਾ ਪਿੱਛਾ ਕੀਤਾ ਅਤੇ ਥੋੜੀ ਦੂਰ ਜਾ ਕੇ ਗੱਡੀ ਸਤਲਾਨੀ ਸਾਹਿਬ ਗੁਰਦੁਆਰੇ ਦੇ ਕੋਲ ਪਹੁੰਚੀ ਤਾਂ ਉਥੇ ਹੀ ਏ. ਮਿੱਟੀ ਦੇ ਢੇਰ ਤੇ ਕਾਰ ਟਕਰਾ ਕੇ ਪਲਟ ਗਈ ਅਤੇ ਪੁਲਿਸ ਨੇ ਉਨ੍ਹਾਂ ਨੂੰ ਤੁਰੰਤ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿਲੋ ਹੈਰੋਇਨ ਅਤੇ ਇੱਕ ਨੌਜਵਾਨ ਕੋਲੋਂ 7000 ਰੁਪਏ ਅਤੇ ਦੂਜੇ ਕੋਲੋਂ 8000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।ਡੀ.ਐਸ.ਪੀ ਸੁਖਜਿੰਦਰ ਥਾਪੜ ਨੇ ਇਹ ਵੀ ਦੱਸਿਆ ਕਿ ਇਹ ਨੌਜਵਾਨ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਇੱਥੇ ਸਪਲਾਈ ਕੀਤੀ ਜਾਂਦੀ ਸੀ।ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
Get all latest content delivered to your email a few times a month.