IMG-LOGO
ਹੋਮ ਪੰਜਾਬ: ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 5 ਸਾਲ ਦੇ...

ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 5 ਸਾਲ ਦੇ ਮਾਸੂਮ ਦੀ ਮੌਤ

Admin User - Feb 13, 2024 03:13 PM
IMG

...।।

ਅੱਜ ਸਵੇਰੇ ਸਮਰਾਲਾ ਦੇ ਪਿੰਡ ਲੋਪੋਂ ਨੇੜੇ ਇਕ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ 5 ਸਾਲਾ ਮਾਸੂਮ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਚਾਲਕ ਅਤੇ ਬੱਚੇ ਦੀ ਮਾਂ ਹਾਦਸੇ 'ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਦੀ ਰਹਿਣ ਵਾਲੀ ਤਰਨਜੀਤ ਕੌਰ ਆਪਣੇ 5 ਸਾਲਾ ਬੱਚੇ ਯਸ਼ਰਾਜ ਸਿੰਘ ਨਾਲ ਪਿੰਡ ਲੋਪੋਂ (ਸਮਰਾਲਾ) ਵਿਖੇ ਆਪਣੇ ਪੇਕੇ ਘਰ ਰਹਿਣ ਆਈ ਹੋਈ ਸੀ।

ਅੱਜ ਸਵੇਰੇ ਜਦੋਂ ਤਰਨਜੀਤ ਕੌਰ ਦਾ ਭਰਾ ਇੰਦਰਜੀਤ ਸਿੰਘ ਆਪਣੀ ਭੈਣ ਅਤੇ ਭਤੀਜੇ ਨੂੰ ਮੋਟਰਸਾਈਕਲ ’ਤੇ ਛੱਡਣ ਜਾ ਰਿਹਾ ਸੀ ਤਾਂ ਜਦੋਂ ਉਹ ਪਿੰਡ ਲੋਪੋਂ ਤੋਂ ਨਿਕਲਿਆ ਤਾਂ ਸਾਹਮਣੇ ਤੋਂ ਆ ਰਹੀ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਮਾਸੂਮ ਬੱਚੇ ਯਸ਼ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦਾ ਮਾਮਾ ਇੰਦਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਬੱਚੇ ਦੀ ਮਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ ਪਰ ਉਸ ਦੀ ਹਾਲਤ ਠੀਕ ਹੈ।
ਇਸ ਹਾਦਸੇ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਫਰਾਰ ਸਕੂਲ ਵੈਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

​​​​

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.