ਤਾਜਾ ਖਬਰਾਂ
.
ਚੰਡੀਗੜ੍ਹ - ਦਿੱਲੀ ਜਾਣ ਦੀ ਜਿੱਦ 'ਤੇ ਅੜੇ ਪੰਜਾਬ ਦੇ ਕਿਸਾਨ 5 ਹਜ਼ਾਰ ਟ੍ਰੈਕਟਰ-ਟਰਾਲੀਆਂ ਸਮੇਤ 15 ਹਾਜ਼ਰ ਤੋਂ ਵੱਧ ਕਿਸਾਨ ਸ਼ੰਭੂ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵੱਲੋਂ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹੁਣ ਤੱਕ ਪੁਲਿਸ ਵੱਲੋਂ 500 ਤੋਂ ਵੱਧ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਚੁੱਕੇ ਹਨ।ਜਿਸ ਵਿੱਚ ਉਥੇ ਮੌਜੂਦ ਕਈ ਪੱਤਰਕਾਰ ਵੀ ਜਖਮੀ ਹੋ ਗਏ ਹਨ, ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਏ ਹਨ। ਜਦੋਂ ਸੀਨੀਅਰ ਪੱਤਰਕਾਰ ਨੀਲ ਭਲਿੰਦਰ ਸਿੰਘ ਇਸ ਸਾਰੇ ਘਟਨਾਕ੍ਰਮ ਦੀ ਕਵਰੇਜ ਕਰ ਰਹੇ ਸਨ ਤਾਂ ਉਸ ਵੇਲੇ ਹਰਿਆਣਾ ਪੁਲਿਸ ਵੱਲੋਂ ਛੱਡਿਆ ਗਿਆ ਅੱਥਰੂ ਗੈਸ ਦਾ ਸ਼ੈੱਲ ਉਨ੍ਹਾਂ ਦੇ ਸਿਰ ਤੇ ਵੱਜਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋਏ।
Get all latest content delivered to your email a few times a month.