IMG-LOGO
ਹੋਮ ਪੰਜਾਬ: ਸਿੱਖਿਆ ਅਫ਼ਸਰਾਂ ਵੱਲੋਂ ਦਾਖ਼ਲਾ ਮੁਹਿੰਮ ਦਾ ਸ਼ਾਨਦਾਰ ਆਗਾਜ-ਵਿਦਿਆਰਥੀ ਆਨਲਾਈਨ ਵੀ...

ਸਿੱਖਿਆ ਅਫ਼ਸਰਾਂ ਵੱਲੋਂ ਦਾਖ਼ਲਾ ਮੁਹਿੰਮ ਦਾ ਸ਼ਾਨਦਾਰ ਆਗਾਜ-ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ

Admin User - Feb 13, 2024 05:05 PM
IMG

.

ਜਲੰਧਰ, 13 ਫਰਵਰੀ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਦਫ਼ਤਰ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਲਾਡੋਵਾਲੀ ਰੋਡ ਤੋਂ ਇੱਕ ਵਿਸ਼ੇਸ਼ ਦਾਖ਼ਲਾ ਵੈਨ ਰੈਲੀ ਸ਼ੁਰੂ ਕੀਤੀ ਗਈ।  ਜਿਸਨੂੰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਰੇਸ਼ ਕੁਮਾਰ, ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਹਰਜਿੰਦਰ ਕੌਰ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੀਸ਼ ਕੁਮਾਰ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹ ਦਾਖ਼ਲਾ ਵੈਨ ਰੈਲੀ ਜ਼ਿਲ੍ਹੇ ਦੇ ਸਮੂਹ 17 ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਹਰਜਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਸੁਰੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 9 ਸਕੂਲ ਆਫ ਐਮੀਨੈਂਸ ਜ਼ਿਲ੍ਹਾ ਜਲੰਧਰ ਵਿੱਚ ਵੀ ਸ਼ੁਰੂ ਕੀਤੇ ਗਏ ਹਨ। ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੱਖਿਆ ਵਿਭਾਗ ਵਲੋ ਨਵੇਂ ਵਿੱਦਿਅਕ ਵਰ੍ਹੇ ਤੋਂ ਨਰਸਰੀ ਜਮਾਤ ਵੀ ਸ਼ੁਰੂ ਕਰ ਰਹੀ ਹੈ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਬੇਹਤਰ ਭਵਿੱਖ ਲਈ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੀਵ ਜੋਸ਼ੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉੱਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿੱਦਿਆਰਥੀ ਸਮੇਂ ਦੇ ਹਾਣੀ ਹੋਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ।

ਪੜ੍ਹੋ ਪੰਜਾਬ ਜਿਲ੍ਹਾ ਕੋਆਰਡੀਨੇਟਰ ਵਰਿੰਦਰਵੀਰ ਸਿੰਘ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿੱਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਦੇ ਨਾਲ-ਨਾਲ ਸਕੂਲਾਂ ਤੋਂ ਵਾਂਝੇ ਵਿੱਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ। ਪ੍ਰਿੰਸੀਪਲ ਮਨਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿੱਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।
ਇਸ ਮੌਕੇ ਤੇ ਪ੍ਰਦੀਪ ਪ੍ਰਿਤਪਾਲ ਸਿੰਘ, ਬੀਪੀਈਓ ਬਾਲਕ੍ਰਿਸ਼ਨ, ਰਾਜ ਕੁਮਾਰ, ਗੁਰਦੀਪ ਸਿੰਘ, ਪੰਕਜ ਕੁਮਾਰ, ਸੰਦੀਪ ਸਿੱਧੂ, ਜਿਲ੍ਹਾ ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਜੀਤ ਸਿੰਘ ਆਦਿ ਹਾਜ਼ਰ ਸਨ।  
ਫੋਟੋ ਕੈਪਸ਼ਨ:- ਦਾਖ਼ਲਾ ਵੈਨ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਰੇਸ਼ ਕੁਮਾਰ, ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹਰਜਿੰਦਰ ਕੌਰ, ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨੀਸ਼ ਕੁਮਾਰ ਅਤੇ ਹੋਰ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.