IMG-LOGO
ਹੋਮ ਪੰਜਾਬ: ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਸਹਿਕਾਰੀ...

ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ

Admin User - Feb 13, 2024 05:09 PM
IMG

.

ਮੋਗਾ, 13 ਫਰਵਰੀ (ਹਰਮਨ)- ਵਿਧਾਨ ਸਭਾ ਹਲਕਾ ਮੋਗਾ ਦੇ ਪਿੰਡ ਸਾਫੂਵਾਲਾ ਦੀ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ ਹਲਕਾ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਕੀਤੀ ਗਈ।ਇਸ ਚੋਣ ਦੌਰਾਨ ਸਰਬਸੰਮਤੀ ਨਾਲ ਅੰਗਰੇਜ਼ ਸਿੰਘ ਨੂੰ ਪ੍ਰਧਾਨ ਅਤੇ ਜ਼ੋਰਾ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਮੋਗਾ ਹਲਕੇ ਦੀ  ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ’ਆਪ’ ਮਹਿਲਾ ਵਿੰਗ ਦੀ ਸਕੱਤਰ ਲਵਲੀ ਸਿੰਗਲਾ, ਕੌਂਸਲਰ ਪਾਇਲ ਗਰਗ ਦੇ ਪਤੀ ਗੌਰਵ ਗਰਗ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਨਵ-ਨਿਯੁਕਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਪਾਰਟੀ ਦਾ ਤਾਜ ਅਤੇ ਹਾਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਵਰਗ ਨੂੰ ਬਣਦਾ ਮਾਣ ਸਤਿਕਾਰ ਦੇ ਰਹੀ ਹੈ। ਇਸ ਕਾਰਨ ਅੱਜ ਅੰਗਰੇਜ਼ ਸਿੰਘ ਅਤੇ ਜ਼ੋਰਾ ਸਿੰਘ ਨੂੰ ਸਹਿਕਾਰੀ ਖੇਤੀਬਾੜੀ ਸਭਾ ਦਾ ਸਰਬਸੰਮਤੀ ਨਾਲ ਪ੍ਰਧਾਨ ਅਤੇ ਮੀਤ ਪ੍ਰਧਾਨ ਚੁਣ ਲਿਆ ਗਿਆ। ਜਿਸ ਕਾਰਨ ਪਿੰਡ ਵਾਸੀਆਂ ਅਤੇ ਸੁਸਾਇਟੀ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਅੰਗਰੇਜ਼ ਸਿੰਘ ਅਤੇ ਮੀਤ ਪ੍ਰਧਾਨ ਜ਼ੋਰਾ ਸਿੰਘ ਨੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.