ਤਾਜਾ ਖਬਰਾਂ
.
ਹਰਿਆਣਾ ਪੁਲਿਸ ਨੇ ਸੰਗਰੂਰ ਦੇ ਇੱਕ ਕਿਸਾਨ ਦੇ ਅਗਵਾ ਹੋਣ ਦੀ ਖਬਰ ਨੂੰ ਫਰਜ਼ੀ ਕਰਾਰ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਉਸ ਨੂੰ ਇਲਾਜ ਲਈ ਪੀਜੀਆਈ ਰੋਹਤਕ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ,ਕਿ"ਖਨੌਰੀ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਪ੍ਰੀਤ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਨਵਾਂ ਗਾਓ ਜ਼ਿਲ੍ਹਾ ਸੰਗਰੂਰ ਨਾਮ ਦੇ ਇੱਕ ਕਿਸਾਨ ਨੂੰ ਅਗਵਾ ਕਰਨ ਦੀਆਂ ਝੂਠੀਆਂ ਖ਼ਬਰਾਂ ਦਾ ਪੁਰਜ਼ੋਰ ਖੰਡਨ ਕੀਤਾ ਗਿਆ ਹੈ। ਹਰਿਆਣਾ ਪੁਲਿਸ ਵੱਲੋਂ ਉਸਨੂੰ ਪੀਜੀਆਈ ਰੋਹਤਕ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਪੂਰੀ ਤਰ੍ਹਾਂ ਖਤਰੇ ਤੋਂ ਬਾਹਰ ਹੈ"
Get all latest content delivered to your email a few times a month.