ਤਾਜਾ ਖਬਰਾਂ
.
ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਸਿਵਿਲ ਸਕੱਤਰੇਤ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 11 ਵਜੇ ਹੋਣ ਜਾ ਰਹੀ ਹੈ। ਖ਼ਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਕੈਬਨਟ ਮੀਟਿੰਗ ਵਿੱਚ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਜਿੱਥੇ ਐਲਾਨ ਹੋਵੇਗਾ ਉੱਥੇ ਹੀ ਕਈ ਹੋਰ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ। ਇਸ ਮੀਟਿੰਗ 'ਚ ਕਿਸਾਨੀ ਮਸਲਿਆਂ ਨੂੰ ਲੈਕੇ ਵੀ ਚਰਚਾ ਹੋ ਸਕਦੀ ਹੈ।
ਖਬਰ ਵਾਲੇ ਡਾਟ ਕਾਮ ਨੂੰ ਮੁੱਖ ਮੰਤਰੀ ਦਰਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਹੋਣ ਵਾਲੀ ਇਹ ਕੈਬਨਿਟ ਮੀਟਿੰਗ ਪਹਿਲਾਂ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੇ ਹੋਣੀ ਸੀ ਪਰ ਬਾਅਦ ਵਿੱਚ ਇਸ ਮੀਟਿੰਗ ਨੂੰ ਤਬਦੀਲ ਕਰਕੇ ਸਿਵਿਲ ਸਕੱਤਰੇਤ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।
Get all latest content delivered to your email a few times a month.