IMG-LOGO
ਹੋਮ ਪੰਜਾਬ, ਵਿਰਾਸਤ, ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ...

ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਕੀਤੀ ਜਾਰੀ

Admin User - Feb 25, 2024 08:27 AM
IMG

ਅੰਮ੍ਰਿਤਸਰ:  ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ’ਤੇ ਰਾੜਾ ਸਾਹਿਬ ਸੰਪ੍ਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਜਾਰੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ 12 ਸਾਲ ਦੇ ਕਾਕਾ ਅਰਜਨਵੀਰ ਸਿੰਘ ’ਤੇ ਸਤਿਗੁਰੂ ਦੀ ਅਪਾਰ ਕਿਰਪਾ ਹੋਈ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਸਿਖਲਾਈ ਲਈ ਹੈ। ਇਸ ਬੱਚੇ ਨੂੰ ਰਾਗ ਅਧਾਰਿਤ ਕੀਰਤਨ ਦੀ ਸਿਖਲਾਈ ਰਾੜਾ ਸਾਹਿਬ ਸੰਪ੍ਰਦਾ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਰਾਹੀਂ ਸੰਗੀਤ ਦੇ ਵਿਦਵਾਨ ਡਾ. ਗੁਰਨਾਮ ਸਿੰਘ ਵੱਲੋਂ ਦਿੱਤੀ ਗਈ ਹੈ, ਜੋ ਸ਼ਲਾਘਾਯੋਗ ਉਪਰਾਲਾ ਹੈ। ਐਡਵੋਕੇਟ ਧਾਮੀ ਨੇ ਇਸ ਬੱਚੇ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਬੱਚੇ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਕਾ ਅਰਜਨਵੀਰ ਸਿੰਘ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਅਤੇ ਡਾ. ਗੁਰਨਾਮ ਸਿੰਘ ਨੂੰ ਸਨਮਾਨਿਤ ਵੀ ਕੀਤਾ। ਇਸੇ ਦੌਰਾਨ ਡਾ. ਗੁਰਨਾਮ ਸਿੰਘ ਦੁਆਰਾ ਲਿਖੀ ਗਈ ਗੁਰ ਸ਼ਬਦ ਰਾਗ ਰਤਨ ਨਾਮ ਦੀ ਪੁਸਤਕ ਵੀ ਜਾਰੀ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸਤਵਿੰਦਰ ਸਿੰਘ ਟੌਹੜਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਬਾਬਾ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲੇ, ਡਾ. ਗੁਰਨਾਮ ਸਿੰਘ, ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਅਜੀਤ ਸਿੰਘ, ਸਕਾਲਰ ਸ. ਰਾਜਵਿੰਦਰ ਸਿੰਘ ਜੋਗਾ, ਸ. ਦਵਿੰਦਰ ਸਿੰਘ ਧਾਮੀ, ਸ. ਤੇਜਿੰਦਰਪਾਲ ਸਿੰਘ ਟਿੰਮਾ, ਸ. ਜਸਵੀਰ ਸਿੰਘ, ਬੀਬੀ ਗੁਰਨਾਮ ਕੌਰ ਗਰੇਵਾਲ ਆਦਿ ਹਾਜ਼ਰ ਸਨ।


 

Share:

ਸੰਪਾਦਕ ਦਾ ਡੈਸਕ

Parminder Singh

Editor

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.