IMG-LOGO
ਹੋਮ ਪੰਜਾਬ, ਚੰਡੀਗੜ੍ਹ, ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਜੇਈ, ਕਲਰਕ, 50,000...

ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਜੇਈ, ਕਲਰਕ, 50,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Admin User - Feb 26, 2024 01:47 PM
IMG

...।

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਜਗਜੀਤ ਸਿੰਘ ਅਤੇ ਸੇਲਜ਼ ਕਲਰਕ ਸੰਜੀਵ ਕੁਮਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀਆਂ ਨੂੰ ਇੰਦਰਜੀਤ ਸਿੰਘ, ਨਵਾਂ ਕੋਟ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਰੇਲਵੇ ਲਿੰਕ ਰੋਡ, ਅੰਮ੍ਰਿਤਸਰ ਵਿਖੇ ਪਲਾਟ ਦੀ ਮਲਕੀਅਤ ਸਬੰਧੀ ਨੋ ਓਬਲੀਗੇਸ਼ਨ ਸਰਟੀਫਿਕੇਟ (ਐਨਓਸੀ) ਜਾਰੀ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਜੇਈ ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.