ਤਾਜਾ ਖਬਰਾਂ
.
ਲੁਧਿਆਣਾ, 29 ਫਰਵਰੀ: ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਇੱਕ ਮਹੱਤਵਪੂਰਨ ਕਾਰਜ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਇਸ ਸਾਲ 21 ਜਨਵਰੀ ਨੂੰ ਕੀਤੀ ਗਈ ਸੀ। ਇਸੇ ਲੜੀ ਤਹਿਤ ਅੱਜ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪੀਏਯੂ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ, ਰਜਿਸਟਰਾਰ ਡਾ: ਰਿਸ਼ੀਪਾਲ ਸਿੰਘ (ਆਈ.ਏ.ਐਸ.) ਅਤੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਹਰਪ੍ਰੀਤ ਸੰਧੂ ਦੀ ਸਰਪ੍ਰਸਤੀ ਹੇਠ ਇਸ ਕੰਮ ਨੂੰ ਅੱਗੇ ਤੋਰਿਆ ਗਿਆ।
ਹਰਪ੍ਰੀਤ ਸੰਧੂ ਵੱਲੋਂ ਸ਼ੁਰੂ ਕੀਤੇ ਗਏ ਅਹਿਮ ਕਾਰਜ ਤਹਿਤ ਪੰਜਾਬੀ ਅੱਖਰਾਂ ਨਾਲ ਸਜਾਈਆਂ ਰਵਾਇਤੀ ਸ਼ਾਲਾਂ
ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਮਾਂ-ਬੋਲੀ ਪੰਜਾਬੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਨਿੱਜੀ ਨਾਮ ਪਲੇਟਾਂ ਲਾਂਚ ਕੀਤੀਆਂ ਗਈਆਂ।
ਇਸ ਮੌਕੇ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਹਰ ਨਾਗਰਿਕ ਨੂੰ ਪੰਜਾਬੀ ਨੂੰ ਬਣਦਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਉਪਰਾਲੇ ਲਈ ਹਰਪ੍ਰੀਤ ਸੰਧੂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਕਿ ਉਨ੍ਹਾਂ ਦਾ ਬੱਚਾ ਆਪਣੀ ਮਾਂ ਬੋਲੀ ਪੰਜਾਬੀ ਨੂੰ ਪੂਰੀ ਤਰ੍ਹਾਂ ਸਮਝ ਸਕੇ ਅਤੇ ਬੋਲ ਸਕੇ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਸਿਰਫ਼ ਸ਼ਬਦਾਂ ਦੀ ਨਹੀਂ ਹੁੰਦੀ ਸਗੋਂ ਇਹ ਤੁਹਾਨੂੰ ਆਪਣੇ, ਤੁਹਾਡੇ ਪਰਿਵਾਰ ਅਤੇ ਤੁਹਾਡੇ ਲੋਕਾਂ ਨਾਲ ਜੋੜਦੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਦੇ ਕੰਮਾਂ ਵਿੱਚ ਵੱਧ ਤੋਂ ਵੱਧ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ।
Get all latest content delivered to your email a few times a month.