ਤਾਜਾ ਖਬਰਾਂ
.
ਫਾਜ਼ਿਲਕਾ: ਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਸਾਜਨ ਵਾਸੀ ਫਾਜ਼ਿਲਕਾ ਵਜੋਂ ਹੋਈ, ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਸੀ। ਮ੍ਰਿਤਕ ਦੇ ਚਾਚੇ ਨੇ ਦੱਸਿਆ ਕਿ ਵੀਰਵਾਰ ਸਵੇਰੇ ਸਾਜਨ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਮਿਲੀ ਕਿ ਆਰੀਆ ਨਗਰ 'ਚ ਇਕ ਲੜਕੇ ਦੀ ਲਾਸ਼ ਪਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਦੇਖਿਆ ਕਿ ਲਾਸ਼ ਉਸ ਦੇ ਭਤੀਜੇ ਦੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਪਹੁੰਚਾਇਆ।
ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੇ ਲੜਕੇ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਝ ਗਲਤ ਦੋਸਤਾਂ ਦੀ ਸੰਗਤ ਕਾਰਨ ਇਹ ਲੜਕਾ ਵੀ ਨਸ਼ੇ ਦਾ ਆਦੀ ਹੋ ਗਿਆ। ਉਸ ਨੇ ਕਿਹਾ ਕਿ ਉਸ ਦੇ ਮਾਤਾ-ਪਿਤਾ ਨੂੰ ਇਸ ਗੱਲ ਦਾ ਕੋਈ ਪਤਾ ਨਹੀਂ ਸੀ ਕਿ ਉਨ੍ਹਾਂ ਦਾ ਪੁੱਤਰ ਨਸ਼ੇ ਦਾ ਆਦੀ ਹੈ ਅਤੇ ਲੰਬੇ ਸਮੇਂ ਤੋਂ ਅਜਿਹਾ ਕਰ ਰਿਹਾ ਸੀ।
ਬਾਅਦ ਵਿਚ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾਇਆ। ਜਿੱਥੇ ਉਸ ਦਾ ਕਾਫੀ ਦੇਰ ਤੋ ਇਲਾਜ ਚੱਲ ਰਿਹਾ ਸੀ। ਇਸ ਤੋਂ ਬਾਅਦ ਉਹ ਨਸ਼ਾ ਛੱਡਣਾ ਚਾਹੁੰਦਾ ਸੀ ਪਰ ਮ੍ਰਿਤਕ ਦੇ ਕੁਝ ਦੋਸਤਾਂ, ਜੋ ਕਿ ਨਸ਼ੇ ਦਾ ਕਾਰੋਬਾਰ ਕਰਦੇ ਸਨ, ਨੇ ਉਸ ਨੂੰ ਨਸ਼ਾ ਕਰਨ ਲਈ ਮਜਬੂਰ ਕਰ ਦਿੱਤਾ। ਜਿਸ ਕਾਰਨ ਨਸ਼ੇ ਦਾ ਟੀਕਾ ਲਗਾਉਂਦੇ ਸਮੇਂ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਪੁਲਿਸ ਨੇ 174 ਤਹਿਤ ਕਾਰਵਾਈ ਕੀਤੀ ਹੈ।
Get all latest content delivered to your email a few times a month.